ਐਸ ਏ ਐਸ ਨਗਰ, 13 ਅਕਤੂਬਰ: ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ ਯਾਦ ਵਿੱਚ ਸਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ, ਸੋਹਾਣਾ ਵਿਖੇ ਭਲਕੇ (14 ਅਕਤੂਬਰ) ਦੁਪਹਿਰ 3:00 ਤੋਂ ਰਾਤ 10:00 ਵਜੇ ਤੱਕ ਕਰਵਾਏ ਜਾ ਰਹੇ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰੇ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਭਾਈ ਹਰਜਿੰਦਰ ਸਿੰਘ (ਹਜ਼ੂਰੀ ਰਾਗੀ), ਭਾਈ ਅਮਰਦੀਪ ਸਿੰਘ ਸੋਹਾਣੇ ਵਾਲੇ, ਭਾਈ ਅਰਸ਼ਦੀਪ ਸਿੰਘ ਲੁਧਿਆਣੇ ਵਾਲੇ, ਭੈਣ ਰਵਿੰਦਰ ਕੌਰ ਅਤੇ ਜਥਾ ਸੋਹਾਣੇ ਵਾਲੇ, ਭਾਈ ਸਾਹਿਬ ਭਾਈ ਦਵਿੰਦਰ ਸਿੰਘ ਖਾਲਸਾ ਖੰਨੇ ਵਾਲੇ, ਭਾਈ ਜਗਜੀਤ ਸਿੰਘ ਜੀ ਬਬੀਹਾ ਦਿੱਲੀ ਵਾਲੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।
ਭਾਈ ਜਸਬੀਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ ਯਾਦ ਵਿੱਚ ਸਲਾਨਾ ਗੁਰਮਤਿ ਸਮਾਗਮ ਭਲਕੇ
