ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਜਨੋਹਾ ਦਾ ਸਾਲਾਨਾ ਇਨਾਮ ਵੰਡ ਸਮਾਗਮ ਚੇਅਰਪਰਸਨ ਸੁਨੀਤਾ ਰਾਣੀ ਅਤੇ ਪ੍ਰਿੰਸੀਪਲ ਹਰਮਨੋਜ ਕੁਮਾਰ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸੇਵਾਮੁਕਤ ਇੰਸਪੈਕਟਰ ਗੁਰਦਰਸ਼ਨ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਪ੍ਰਿੰਸੀਪਲ ਅਸ਼ੋਕ ਪਰਮਾਰ, ਮਨਜੀਤ ਕੌਰ, ਹਰਭਜਨ ਸਿੰਘ, ਸੰਮਤੀ ਮੈਂਬਰ ਮਮਤਾ ਰਾਣੀ, ਸੇਵਾਮੁਕਤ ਡੀ.ਐੱਸ.ਪੀ. ਸਤਵਿੰਦਰ ਸਿੰਘ, ਸਾਬਕਾ ਸੰਮਤੀ ਮੈਂਬਰ ਜਸਵਿੰਦਰ ਕੌਰ ਅਤੇ ਹਰਕੀਰਤ ਸਿੰਘ ਨੇ ਵਿਦਿਆਰਥੀਆਂ ਨਾਲ ਪੜ੍ਹਾਈ ਅਤੇ ਨੈਤਿਕ ਕਦਰਾਂ-ਕੀਮਤਾਂ ਸਬੰਧੀ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਹੋਰ ਵਧੇਰੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਮੰਚ ਸੰਚਾਲਨ ਨਰਿੰਦਰ ਅਜਨੋਹਾ ਨੇ ਕੀਤਾ। ਇਸ ਮੌਕੇ ਵਾਤਾਵਰਨ ਪ੍ਰੇਮੀ ਦਿਲਬਾਗ ਸਿੰਘ ਬੰਗਾ, ਸਰਪੰਚ ਰਾਜਵਿੰਦਰ ਕੌਰ, ਸਰਪੰਚ ਮੀਨਾ ਕੁਮਾਰੀ, ਸੁਖਵਿੰਦਰ ਕੌਰ, ਗੁਰਮੀਤ ਸਿੰਘ, ਮਨਜੀਤ ਸਿੰਘ, ਸੇਵਾਮੁਕਤ ਡੀ.ਐੱਸ.ਪੀ. ਅਜੀਤ ਸਿੰਘ ਵਿਰਦੀ, ਜਤਿੰਦਰ ਸਿੰਘ, ਸਰਬਜੀਤ ਕੌਰ, ਸਤਨਾਮ ਕੁਮਾਰ, ਰਾਜਵਿੰਦਰ ਕੌਰ, ਲਵਦੀਪ ਕੌਰ, ਉਂਕਾਰ ਸਿੰਘ, ਧਰਮਿੰਦਰ ਸਿੰਘ, ਅਬਿਨਾਸ਼ ਕੌਰ, ਹਾਫਿਜ਼, ਅਮਨਪ੍ਰੀਤ ਕੌਰ, ਅਮਨਜੀਤ ਕੌਰ, ਦੀਪਕ ਕੁਮਾਰ, ਜਸਪ੍ਰੀਤ ਕੌਰ, ਮੁਨੀਸ਼ ਕੁਮਾਰ, ਦੀਪਿਕਾ, ਸਿਮਰਨਜੀਤ ਕੌਰ, ਰਾਜਵੀਰ ਬੱਗਾ, ਕੁਲਵਿੰਦਰ ਸਿੰਘ, ਰਜੇਸ਼ ਕੁਮਾਰ, ਆਰਤੀ ਥਾਪਰ, ਹਰਭਜਨ ਸਿੰਘ, ਅਮਰਜੀਤ ਸਿੰਘ, ਸ਼ਾਮ ਸਿੰਘ, ਸ਼ਿੰਗਾਰਾ ਸਿੰਘ, ਕੁਲਵੰਤ ਸਿੰਘ, ਅਮਰੀਕ ਸਿੰਘ, ਪੁਰਸ਼ੋਤਮ ਕੁਮਾਰੀ, ਬਲਬੀਰ ਕੌਰ, ਸੋਹਣ ਸਿੰਘ ਅਤੇ ਗੁਰਦਿਆਲ ਸਿੰਘ ਹਾਜ਼ਰ ਸਨ।