ਨਵਾਂਸ਼ਹਿਰ, 16 ਸਤੰਬਰ:- ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦਫਤਰ ਵਿਖੇ ਹੋਈ ਮੀਟਿੰਗ ਦੌਰਾਨ ਸਮੁੱਚੇ ਇਲਾਕੇ ਦੀਆਂ ਸੰਗਤਾਂ, ਗੁਰਦੁਆਰਾ ਕਮੇਟੀਆਂ ਅਤੇ ਧਾਰਮਿਕ ਜਥੇਬੰਦੀਆਂ ਨੂੰ ਸ੍ਰੀ ਗੁਰੂ ਹਰ ਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਚਲ ਰਹੇ ਖਾਲਸਾ ਮਾਰਚ ਦਾ ਵੱਧ ਚੜ੍ਹ ਕੇ ਸਵਾਗਤ ਕਰਨ ਲਈ ਬੇਨਤੀ ਕੀਤੀ ਗਈ। ਇਹ ਮਾਰਚ ਸ੍ਰੀ ਅਨੰਦਪੁਰ ਸਾਹਿਬ ਤੋਂ ਚੱਲ ਕੇ ਗੜ ਸ਼ੰਕਰ ਵੱਲ ਦੀ ਹੁੰਦਾ ਹੋਇਆ ਅੱਜ ਬਾਅਦ ਦੁਪਹਿਰ ਕਰੀਬ ਸਾਢੇ ਤਿੰਨ ਵਜੇ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਪਹੁੰਚੇਗਾ। ਉਸ ਉਪਰੰਤ ਨਗਰ ਦੀਆਂ ਸਮੁੱਚੀਆਂ ਸੰਗਤਾਂ ਅਤੇ ਜਥੇਬੰਦੀਆਂ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੇ ਨਜ਼ਦੀਕ ਖਾਲਸਾ ਮਾਰਚ ਦਾ ਸਵਾਗਤ ਕੀਤਾ ਜਾਵੇਗਾ।
ਇਸ ਮੌਕੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਅਤੇ ਪ੍ਰਸਿਧ ਸਮਾਜ ਸੇਵੀ ਆਗੂ ਅਤੇ ਨਗਰ ਕੌਂਸਲਰ ਪਰਮ ਸਿੰਘ ਖਾਲਸਾ ਨੇ ਸਮੁੱਚੀਆਂ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਮੁੱਖ ਰੱਖਦੇ ਹੋਏ ਇਸ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਨੂੰ ਜੀ ਆਇਆ ਕਹਿਣ ਲਈ ਵੱਡੀ ਗਿਣਤੀ ਵਿੱਚ ਗੁਰਦੁਆਰਾ ਮੰਜੀ ਸਾਹਿਬ ਦੇ ਨਜ਼ਦੀਕ ਲਗਾਏ ਜਾ ਰਹੇ ਪੰਡਾਲ ਵਿਚ ਪਹੁੰਚਣ ਲਈ ਅਪੀਲ ਕੀਤੀ।
ਇਸ ਮੌਕੇ ਸੋਸਾਇਟੀ ਦੇ ਸਰਪ੍ਰਸਤ ਉੱਤਮ ਸਿੰਘ ਸੇਠੀ, ਉਪ ਮੁੱਖ ਸੇਵਾਦਾਰ ਦੀਦਾਰ ਸਿੰਘ, ਰਣਜੀਤ ਸਿੰਘ ਸਰਪੰਚ ਲੰਗੜੋਆ, ਪਰਮਿੰਦਰ ਸਿੰਘ ਕੰਵਲ, ਜਗਦੀਪ ਸਿੰਘ, ਸੁਰਜੀਤ ਸਿੰਘ ਮਹਿਤਪੁਰੀ, ਜਗਜੀਤ ਸਿੰਘ ਬਾਟਾ, ਕੁਲਜੀਤ ਸਿੰਘ ਖਾਲਸਾ, ਬਲਦੇਵ ਸਿੰਘ, ਗਿਆਨ ਸਿੰਘ, ਜਸਵਿੰਦਰ ਸਿੰਘ ਸੈਣੀ, ਗੁਰਚਰਨ ਸਿੰਘ ਪਾਬਲਾ, ਇੰਦਰਜੀਤ ਸ਼ਰਮਾ ਰਾਮਪਾਲ ਰਾਏ, ਗੁਰਪਾਲ ਸਿੰਘ, ਤਰਲੋਚਨ ਸਿੰਘ, ਹਰਪਾਲ ਸਿੰਘ ਗਰੇਵਾਲ, ਬਖਸ਼ੀਸ਼ ਸਿੰਘ ਸੈਣੀ, ਡਾਕਟਰ ਭਗਵਾਨ ਸਿੰਘ, ਮਨਮੋਹਨ ਸਿੰਘ ਕੰਵਲ, ਦਲਜੀਤ ਸਿੰਘ ਬਡਵਾਲ, ਅਤੇ ਸੁਦਾਗਰ ਸਿੰਘ ਵੀ ਸ਼ਾਮਲ ਸਨ।
ਮੀਰੀ ਪੀਰੀ ਖਾਲਸਾ ਮਾਰਚ ਦੇ ਸਵਾਗਤ ਲਈ ਸੰਗਤਾਂ ਨੂੰ ਹੁੰਮ ਹੁੰਮਾ ਕੇ ਪਹੁੰਚਣ ਦੀ ਅਪੀਲ
