ਚੰਡੀਗੜ੍ਹ, 29 ਮਈ:- ਹਰਿਆਣਾ ਸਰਕਾਰ ਨੇ ਧਰਤੀ ਹੇਠਲੇ ਪਾਣੀ ਦੀ ਵਰਤੋਂ ਲਈ ਬੋਰਵੈੱਲ ਬਣਾਉਣ ਦੀ ਮਨਜ਼ੂਰੀ ਨਾਲ ਸਬੰਧਤ ਇੱਕ ਮਹੱਤਵਪੂਰਨ ਸੇਵਾ ਨੂੰ 'ਹਰਿਆਣਾ ਸੇਵਾ ਦਾ ਅਧਿਕਾਰ ਐਕਟ, 2014' ਦੇ ਅਧੀਨ ਸ਼ਾਮਲ ਕਰ ਲਿਆ ਹੈ।
ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ, ਹਰਿਆਣਾ ਜਲ ਸਰੋਤ ਅਥਾਰਟੀ ਵੱਲੋਂ ਧਰਤੀ ਹੇਠਲੇ ਪਾਣੀ ਦੀ ਵਰਤੋਂ ਲਈ ਬੋਰਵੈੱਲ ਬਣਾਉਣ ਵਾਸਤੇ ਨੋ ਅਬਜੈਕਸ਼ਨ ਸਰਟੀਫਿਕੇਟ ਜਾਂ ਮਨਜ਼ੂਰੀ ਦੇਣ ਦੀ ਸੇਵਾ ਹੁਣ ਨਿਰਧਾਰਤ ਸਮੇਂ ਦੇ ਅੰਦਰ ਉਪਲਬਧ ਕਰਵਾਈ ਜਾਵੇਗੀ।
ਨੋਟੀਫਿਕੇਸ਼ਨ ਵਿੱਚ ਇਸ ਸੇਵਾ ਲਈ 45 ਦਿਨਾਂ ਦੀ ਸਮਾਂ ਸੀਮਾ ਨਿਰਧਾਰਤ ਕੀਤੀ ਗਈ ਹੈ। ਇਸ ਦੇ ਤਹਿਤ ਸਬੰਧਤ ਅਥਾਰਟੀ ਨੂੰ ਬੇਨਤੀ ਪੱਤਰ ਮਿਲਣ ਤੋਂ ਬਾਅਦ 45 ਦਿਨਾਂ ਦੇ ਅੰਦਰ ਨੋ ਅਬਜੈਕਸ਼ਨ ਸਰਟੀਫਿਕੇਟ ਜਾਂ ਮਨਜ਼ੂਰੀ ਜਾਰੀ ਕਰਨੀ ਹੋਵੇਗੀ।
ਨੋਟੀਫਿਕੇਸ਼ਨ ਅਨੁਸਾਰ, ਇਸ ਸੇਵਾ ਲਈ ਮੁੱਖ ਤਕਨੀਕੀ ਅਫ਼ਸਰ ਨੂੰ ਨਾਮਜ਼ਦ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਉੱਥੇ ਹੀ, ਮੁੱਖ ਹਾਈਡ੍ਰੋਲੋਜਿਸਟ ਨੂੰ ਪਹਿਲਾ ਸ਼ਿਕਾਇਤ ਨਿਵਾਰਨ ਅਥਾਰਟੀ ਅਤੇ ਮੁੱਖ ਕਾਰਜਕਾਰੀ ਅਫ਼ਸਰ ਨੂੰ ਦੂਜਾ ਸ਼ਿਕਾਇਤ ਨਿਵਾਰਨ ਅਥਾਰਟੀ ਨਾਮਜ਼ਦ ਕੀਤਾ ਗਿਆ ਹੈ।
ਧਰਤੀ ਹੇਠਲੇ ਪਾਣੀ ਦੀ ਵਰਤੋਂ ਲਈ ਬੋਰਵੈੱਲ ਦੀ ਮਨਜ਼ੂਰੀ ਹੁਣ 45 ਦਿਨਾਂ ਵਿੱਚ ਮਿਲੇਗੀ
