ਮੁਹਾਲੀ ਫੇਜ਼ 1 ਥਾਣੇ ਦੇ ਐਸਐਚਓ ਜਗਜੀਤ ਸਿੰਘ ਅਤੇ ਉਹਨਾਂ ਦੀ ਸਮੁੱਚੀ ਟੀਮ ਨੇ ਮੁਹਾਲੀ ਫੇਜ਼ 1 ਦੇ ਓਲਡ ਬੈਰੀਅਰ ਚੌਂਕ ਵਿੱਚੋਂ ਨਿਕਲਣ ਵਾਲੇ ਸਾਰੇ ਵਾਹਨਾਂ ਨੂੰ ਰੋਕ ਕੇ ਚੈਕਿੰਗ ਕੀਤੀ ਅਤੇ ਜਿਨ੍ਹਾਂ ਵਾਹਨਾਂ ਦੇ ਕਾਗਜ਼ਾਤ ਪੂਰੇ ਨਹੀਂ ਸਨ ਉਹਨਾਂ ਨੂੰ ਜ਼ਬਤ ਕਰ ਲਿਆ ਗਿਆ। ਮੁਹਾਲੀ ਫੇਜ਼ 1 ਥਾਣੇ ਦੇ ਐਸਐਚਓ ਜਗਜੀਤ ਸਿੰਘ ਨੇ ਦੱਸਿਆ ਕਿ ਸ਼ਹਿਰ ਦੇ ਲੋਕਾਂ ਵੱਲੋਂ ਕਈ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਰਾਤ ਸਮੇਂ ਕੁਝ ਅਣਪਛਾਤੇ ਬਾਈਕ ਸਵਾਰ ਨੌਜਵਾਨਾਂ ਵੱਲੋਂ ਪੈਦਲ ਚੱਲਣ ਵਾਲਿਆਂ ਅਤੇ ਰੇਹੜੀਆਂ ਵਾਲਿਆਂ ਨੂੰ ਲੁੱਟਿਆ ਜਾ ਰਿਹਾ ਹੈ।

ਬੀਤੀ ਰਾਤ ਬਾਈਕ ਸਵਾਰ ਨੌਜਵਾਨਾਂ ਨੇ ਜਤਿੰਦਰ ਨਾਂ ਦੇ ਨੌਜਵਾਨ ਨੂੰ ਚਾਕੂ ਦਿਖਾ ਕੇ ਉਸ ਕੋਲੋਂ ਨਕਦੀ ਅਤੇ ਮੋਬਾਈਲ ਲੁੱਟ ਲਿਆ ਅਤੇ ਮੌਕੇ ਤੋਂ ਫਰਾਰ ਹੋ ਗਏ। ਜਤਿੰਦਰ ਕੁਮਾਰ ਨੇ ਮੁਹਾਲੀ ਦੇ ਫੇਜ਼-1 ਥਾਣੇ ਵਿੱਚ ਆਪਣੀ ਸ਼ਿਕਾਇਤ ਦਰਜ ਕਰਵਾਈ ਹੈ। ਜਤਿੰਦਰ ਕੁਮਾਰ ਨੇ ਇਹ ਵੀ ਦੱਸਿਆ ਕਿ ਲੁਟੇਰੇ ਉਸ ਦੇ ਮੋਬਾਈਲ ਤੋਂ ਹੁਣ ਤੱਕ 2200 ਰੁਪਏ ਦਾ ਛੋਟਾ-ਮੋਟਾ ਲੈਣ-ਦੇਣ ਕਰ ਚੁੱਕੇ ਹਨ।
ਪੁਲਿਸ ਨੇ ਨੌਜਵਾਨ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਅੱਜ ਮੁਹਾਲੀ ਫੇਜ਼-1 ਇਲਾਕੇ ਵਿੱਚ ਵਿਸ਼ੇਸ਼ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਬਾਈਕ ਸਵਾਰਾਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ।