ਨਵਾਂਸ਼ਹਿਰ (ਦੇਸ ਰਾਜ ਬਾਲੀ):- ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਿਨਵਾਦੀ) ਨਿਊ ਡੈਮੋਕ੍ਰੇਸੀ ਵੱਲੋਂ 20 ਨਵੰਬਰ ਨੂੰ ਪਿੰਡ ਸ਼ਹਾਬਪੁਰ ਵਿਖੇ ਸ਼ਹੀਦ ਮਾਸਟਰ ਗਿਆਨ ਸਿੰਘ ਸੰਘਾ ਦੀ ਮਨਾਈ ਜਾ ਰਹੀ ਬਰਸੀ ਮੌਕੇ ਡੈਮੋਕ੍ਰੇਟਿਕ ਆਸ਼ਾ ਵਰਕਰ ਅਤੇ ਫੈਸਿਲੀਟੇਟਰ ਐਸੋਸੀਏਸ਼ਨ ਭਰਵੀਂ ਸ਼ਮੂਲੀਅਤ ਕਰੇਗੀ।

ਜਥੇਬੰਦੀ ਦੀ ਮੀਟਿੰਗ ਉਪਰੰਤ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਜਥੇਬੰਦੀ ਦੀ ਸੂਬਾ ਸਕੱਤਰ ਸ਼ਕੁੰਤਲਾ ਸਰੋਏ ਨੇ ਦੱਸਿਆ ਕਿ ਮਾਸਟਰ ਗਿਆਨ ਸਿੰਘ ਸੰਘਾ ਕਿਸਾਨਾਂ ਅਤੇ ਮਜ਼ਦੂਰਾਂ ਦੇ ਵੱਡੇ ਆਗੂ ਹੋਣ ਤੋਂ ਇਲਾਵਾ ਮੁਲਾਜ਼ਮ ਵਰਗ ਦੇ ਵੀ ਪ੍ਰਮੁੱਖ ਆਗੂ ਸਨ। ਉਨ੍ਹਾਂ ਆਪਣੀ ਸਾਰੀ ਜ਼ਿੰਦਗੀ ਲੋਕ ਹਿੱਤਾਂ ਲਈ ਸਮਰਪਿਤ ਕੀਤੀ।

ਇਸ ਮੀਟਿੰਗ ਵਿੱਚ ਗੀਤਾ, ਰਾਜਵਿੰਦਰ ਕੌਰ ਕੱਟ, ਜਸਵਿੰਦਰ ਕੌਰ ਗੁਣਾਚੌਰ, ਊਸ਼ਾ ਰਾਣੀ, ਨੀਲਮ ਰਾਣੀ ਅਤੇ ਆਗੂ ਰਾਜਵਿੰਦਰ ਕੌਰ ਵੀ ਮੌਜੂਦ ਸਨ।