ਹੁਸ਼ਿਆਰਪੁਰ:- ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਤਹਿਸੀਲ ਕੰਪਲੈਕਸ ਟਾਂਡਾ ਵਿਖੇ ਇੱਕ ਜਾਗਰੂਕਤਾ ਅਭਿਆਨ ਚਲਾਇਆ ਗਿਆ। ਜਿਸ ਵਿੱਚ ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ ਤੇ ਆਈ ਡੋਨਰ ਇੰਚਾਰਜ ਟਾਂਡਾ ਭਾਈ ਵਰਿੰਦਰ ਸਿੰਘ ਮਸੀਤੀ ਨੇ ਲੋਕਾਂ ਨੂੰ ਨਸ਼ਿਆਂ ਦੇ ਇਨਸਾਨੀ ਸਰੀਰ ਤੇ ਪੈਣ ਵਾਲੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਇਆ।
ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਨਾਇਬ ਤਹਿਸੀਲਦਾਰ ਨੇ ਦੱਸਿਆ ਕਿ ਮੌਜੂਦਾ ਸਮੇਂ ਵਿੱਚ ਨਸ਼ਾ ਇੱਕ ਗੰਭੀਰ ਸਮੱਸਿਆ ਬਣਿਆ ਹੋਇਆ ਹੈ ਜਿਸ ਨੂੰ ਖ਼ਤਮ ਕਰਨ ਲਈ ਸਰਕਾਰ ਹਰ ਤਰ੍ਹਾਂ ਦੇ ਪ੍ਰਿਆਸ ਕਰ ਰਹੀ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਇਸ ਤੋਂ ਬਚਾਇਆ ਜਾ ਸਕੇ। ਇਸ ਮੌਕੇ ਸਟੇਟ ਅਵਾਰਡੀ ਭਾਈ ਵਰਿੰਦਰ ਸਿੰਘ ਮਸੀਤੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਨਸ਼ੇ ਦੀ ਆਦਤ ਪੈ ਗਈ ਹੈ ਤਾਂ ਉਹ ਪੰਜਾਬ ਦੇ ਕਿਸੇ ਵੀ ਸਰਕਾਰੀ ਹਸਪਤਾਲ ਵਿੱਚ ਜਾ ਕੇ ਆਪਣਾ ਇਲਾਜ ਕਰਵਾ ਸਕਦਾ ਹੈ ਜਿਸ ਦੀ ਪਹਿਚਾਣ ਵੀ ਗੁਪਤ ਰੱਖੀ ਜਾਵੇਗੀ ਤੇ ਇਹ ਸਾਰਾ ਕੁਝ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਵਿੱਚ ਹੁੰਦਾ ਹੈ।
ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਦੇ ਆਦੀ ਵਿਅਕਤੀਆਂ ਦੀ ਜਾਣਕਾਰੀ ਪ੍ਰਸ਼ਾਸਨ ਨੂੰ ਦੇਣ ਤਾਂ ਜੋ ਉਹਨਾਂ ਦਾ ਸਹੀ ਸਮੇਂ ਤੇ ਇਲਾਜ ਕੀਤਾ ਜਾ ਸਕੇ ਤੇ ਉਹਨਾਂ ਦੀ ਜਾਨ ਬਚਾਈ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਮਿੰਦਰ ਸਿੰਘ, ਗੁਰਦੀਪ ਸਿੰਘ, ਕੁਲਦੀਪ ਸਿੰਘ, ਹਰਪਾਲ ਸਿੰਘ ਬੀ ਉਹਨਾਂ ਦੇ ਨਾਲ ਇਸ ਅਭਿਆਨ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।
ਤਹਿਸੀਲ ਕੰਪਲੈਕਸ ਟਾਂਡਾ ਵਿਖੇ ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ ਤੇ ਭਾਈ ਮਸੀਤੀ ਨੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਣੂ ਕਰਵਾਇਆ
