ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਅਕਤੂਬਰ:- ਅੱਜ ਸਰਕਾਰੀ ਕੰਨਿਆ ਸਕੂਲ, ਸੋਹਾਣਾ ਵਿਖੇ ਅਧਿਆਪਕਾਂ ਅਤੇ ਵਿਦਿਆਰਥਣਾਂ ਲਈ ਟ੍ਰੈਫਿਕ ਨਿਯਮਾਂ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਸਾਂਝ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸਹੂਲਤਾਂ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਸੀਨੀਅਰ ਕਪਤਾਨ ਪੁਲਿਸ ਵਰੁਣ ਸ਼ਰਮਾ, ਆਈ.ਪੀ.ਐੱਸ., ਐਸ.ਪੀ. ਨਵਰੀਤ ਸਿੰਘ ਵਿਰਕ, ਐਸ.ਪੀ. (ਹੈੱਡਕੁਆਰਟਰ) ਕਮ ਡੀ.ਸੀ.ਪੀ.ਓ., ਐਸ.ਏ.ਐਸ. ਨਗਰ ਅਤੇ ਰਮਨਦੀਪ ਸਿੰਘ ਦੀਆਂ ਹਦਾਇਤਾਂ ਅਨੁਸਾਰ, ਡੀ.ਐਸ.ਪੀ. ਕਰਨੈਲ ਸਿੰਘ ਅਤੇ ਇੰਸਪੈਕਟਰ ਜੈਦੀਪ ਜਾਖੜ ਦੀ ਅਗਵਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਅਤੇ ਸਾਂਝ ਕੇਂਦਰ ਸਿਟੀ-1 ਦੇ ਇੰਚਾਰਜ ਏ.ਐਸ.ਆਈ. ਜਨਕ ਰਾਜ ਵੱਲੋਂ ਕਰਵਾਇਆ ਗਿਆ।
ਸੈਮੀਨਾਰ ਦੌਰਾਨ ਵਿਦਿਆਰਥਣਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਵਾਹਨ ਚਲਾਉਂਦੇ ਸਮੇਂ ਮੋਬਾਈਲ ਫੋਨ ਦੀ ਵਰਤੋਂ ਨਾ ਕਰਨ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਤੋਂ ਇਲਾਵਾ, ਵਿਦਿਆਰਥਣਾਂ ਨੂੰ ਪੁਲਿਸ ਸਹਾਇਤਾ ਲਈ ਹੈਲਪਲਾਈਨ ਨੰਬਰ 112 ਅਤੇ ਸਾਈਬਰ ਅਪਰਾਧ ਨਾਲ ਸਬੰਧਤ ਮਾਮਲਿਆਂ ਲਈ ਹੈਲਪਲਾਈਨ ਨੰਬਰ 1930 ’ਤੇ ਸੰਪਰਕ ਕਰਨ ਬਾਰੇ ਵੀ ਜਾਗਰੂਕ ਕੀਤਾ ਗਿਆ।
ਵਿਦਿਆਰਥਣਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਸਮਝਦਿਆਂ ਇੱਕ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ ਗਿਆ।
