ਹੁਸ਼ਿਆਰਪੁਰ:- ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰੀਟੀ ਹੁਸ਼ਿਆਰਪੁਰ ਰਾਜਿੰਦਰ ਅਗਰਵਾਲ ਅਤੇ ਚੀਫ ਜੁਡੀਸ਼ੀਅਲ ਮੈਜਿਸਟ੍ਰੈਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰੀਟੀ ਹੁਸ਼ਿਆਰਪੁਰ ਨੀਰਜ ਗੋਇਲ ਵਲੋਂ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਅਨੁਸਾਰ ਯੁੱਧ ਅਗੈਂਸਟ ਡਰੱਗ ਐਂਟੀ ਡਰੱਗ ਐਵਾਰਨੈਸ ਤਹਿਤ ਅੱਜ ਜਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇੰਦਰ ਹੁਸ਼ਿਆਰਪੁਰ ਵਿਖ਼ੇ ਕੇਂਦਰ ਦੇ ਕਾਂਊਸਲਰ ਪ੍ਰਸ਼ਾਂਤ ਆਦਿਆਂ ਦੀ ਹਾਜ਼ਰੀ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਤੋਂ ਐਡਵੋਕੇਟ ਰੁਪਿਕਾ ਠਾਕੁਰ ਅਸਿਸਟੈਂਟ ਲੀਗਲ ਏਡ ਡਿਫੈਂਸ ਕਾਉੰਸਿਲ,ਐਡਵੋਕੇਟ ਨਿਹਾਰੀਕਾ ਅਸਿਸਟੈਂਟ ਲੀਗਲ ਡਿਫੈਂਸ ਕਾਉੰਸਿਲ ਵਲੋਂ ਮਰੀਜਾਂ ਨਾਲ ਨਸ਼ਾ ਖ਼ੋਰੀ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।
  ਇਸ ਮੌਕੇ ਐਡਵੋਕੇਟ ਰੁਪਿਕਾ ਠਾਕੁਰ ਨੇ ਕਿਹਾ ਕਿ ਨਸ਼ਾ ਖ਼ੋਰੀ ਨਾਲ ਗ੍ਰਹਿਸਤ ਵਿਅਕਤੀ ਆਪਣੀ ਸ਼ਰੀਰਕ, ਮਾਨਸਿਕ, ਆਰਥਿਕ, ਸਮਾਜਿਕ ਖੋਂ ਬੈਠਦਾ ਹੈ। ਇਸ ਲਈ ਪੰਜਾਬ ਅਤੇ ਪੰਜਾਬੀਅਤ ਨੂੰ ਬਚਾਉਣ ਲਈ ਸਾਨੂੰ ਜਾਗਰੂਕ ਹੋਣ ਦੀ ਲੋੜ ਹੈ।
  ਇਸ ਮੌਕੇ ਤੇ ਐਡਵੋਕੇਟ ਨਿਹਾਰੀਕਾ ਨੇ ਕਿਹਾ ਕਿ ਸਾਨੂੰ ਆਪਣੇ ਆਪ ਨੂੰ ਬਦਲਣ ਦੀ ਲੋੜ, ਆਪਣੇ ਸਕਿੱਲ ਨੂੰ ਬਾਹਰ ਕੱਢਣ ਦੀ ਜਰੂਰਤ,  ਨਸ਼ਿਆ ਤੋਂ ਦੂਰ ਅਤੇ ਨਵੀਂ ਸੋਚ ਨਵੀਂ ਵਿਚਾਰਧਾਰਾ ’ਤੇ ਕੰਮ ਕਰਨ ਦੀ ਜ਼ਰੂਰਤ ਹੈ। ਇਸ ਮੌਕੇ ਐਡਵੋਕੇਟਸ ਵੱਲੋਂ 10-15 ਮਰੀਜਾਂ ਨਾਲ ਵਿਅਕਤੀਗਤ ਕਾਉਸਲਿੰਗ ਵੀਂ ਕੀਤੀ ਗਈ। ਇਸ ਮੌਕੇ ਨਸ਼ੇ ਤੋਂ ਦੂਰ ਰਹਿਣ ਦੀ ਸਹੁੰ ਵੀਂ ਚੁਕਾਈ ਗਈ। ਇਸ ਦੌਰਾਨ ਵਿਸ਼ਾਲ ਠਾਕੁਰ ਸਟਾਫ਼ ਨਰਸ ਤੇ ਮਰੀਜ਼ ਹਾਜ਼ਰ ਸੀ।