ਹੁਸ਼ਿਆਰਪੁਰ:- ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸ਼ਵ ਓਰਲ ਹੈਲਥ ਦਿਵਸ ਮੌਕੇ ਸਿਵਲ ਹਸਪਤਾਲ ਗੜ੍ਹਸ਼ੰਕਰ ਚ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਮੌਕੇ ਜ਼ਿਲਾ ਮਾਸ ਮੀਡੀਆ ਅਫਸਰ ਤਰਸੇਮ ਲਾਲ ਨੇ ਸਬੋਧਨ ਕਰਦੇ ਹੋਏ ਕਿਹਾ ਕਿ ਹਰ ਸਾਲ 20 ਮਾਰਚ ਨੂੰ ਵਿਸ਼ਵ ਓਰਲ ਹੈਲਥ ਦਿਵਸ ਮਨਾਇਆ ਜਾਂਦਾ ਹੈ ਜਿਸ ਦਾ ਮਕਸਦ ਲੋਕਾਂ ਨੂੰ ਆਪਣੇ ਦੰਦਾਂ ਦੀ ਅਤੇ ਮੂੰਹ ਦੀ ਸਫਾਈ ਅਤੇ ਦੇਖਭਾਲ ਕਰਨ ਲਈ ਜਾਗਰੂਕ ਕਰਨਾ ਹੈ। ਉਹਨਾਂ ਕਿਹਾ ਕਿ ਦੰਦ ਸਾਡੇ ਸਰੀਰ ਦਾ ਅਹਿਮ ਅੰਗ ਹਨ, ਜਿੰਨ੍ਹਾਂ ਦੀ ਸਾਂਭ ਸੰਭਾਲ ਬਹੁਤ ਜ਼ਰੂਰੀ ਹੈ।
ਇਸ ਡਾਕਟਰ ਪਰਮ ਹੰਸ ਨੇ ਕਿਹਾ ਕਿ ਸਭ ਨੂੰ ਇੱਕ ਦਿਨ ਵਿੱਚ ਦੋ ਵਾਰ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਅਤੇ ਸਵੇਰੇ ਬ੍ਰਸ਼ ਜਰੂਰ ਕਰਨਾ ਚਾਹੀਦਾ ਹੈ। ਇਸ ਮੌਕੇ ਦੰਦਾਂ ਦੇ ਮਾਹਿਰ ਡਾਕਟਰ ਹਰਗੋਪਾਲ ਜੀ ਨੇ ਕਿਹਾ ਕਿ ਹਮੇਸ਼ਾ ਨਰਮ ਬ੍ਰਸ਼ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਦੰਦਾਂ ਦੇ ਨਾਲ ਨਾਲ ਜੀਭ ਦੀ ਸਫਾਈ ਵੀ ਕਰਨੀ ਚਾਹੀਦੀ ਹੈ। “ਵਿਸ਼ਵ ਓਰਲ ਹੈਲਥ ਦਿਵਸ ਦੇ ਇਸ ਸਾਲ ਦੇ ਥੀਮ “ਖੂਸ਼ ਮੂੰਹ ਹੀ ਖੁਸ਼ ਜ਼ਿੰਦਗੀ ਹੈ “ਦਾ ਉਦੇਸ਼ ਲੋਕਾਂ ਨੂੰ ਚੰਗੀ ਮੌਖਿਕ ਸਿਹਤ ਨੂੰ ਸੁਰੱਖਿਅਤ ਕਰਨ ਲਈ ਗਿਆਨ, ਸਾਧਨਾਂ ਅਤੇ ਵਿਸ਼ਵਾਸ ਨਾਲ ਸਸ਼ਕਤ ਬਣਾਉਣਾ ਹੈ।
ਉਨਾਂ ਕਿਹਾ ਕਿ ਦੰਦਾਂ ਦੀ ਸਿਹਤ ਸੰਭਾਲ ਵੀ ਉਨੀ ਹੀ ਜ਼ਰੂਰੀ ਹੰਦੀ ਹੈ, ਜਿਨ੍ਹਾਂ ਕੀ ਸਰੀਰ ਦੇ ਬਾਕੀ ਅੰਗਾਂ ਦੀ ਕਿਉਂਕਿ ਦੰਦਾਂ ਨਾਲ ਬੋਲੇ ਗਏ ਬੋਲਾ ਦਾ ਸਹੀ ਉਚਾਰਨ ਹੁੰਦਾ ਹੈ ਤੇ ਵਿਅਕਤੀ ਵੀ ਸੋਹਣਾ ਦਿੱਖਦਾ ਹੈ। ਸਿਹਤਮੰਦ ਦੰਦ ਭੋਜਨ ਨੂੰ ਚੰਗੀ ਤਰਾਂ ਚਬਾਉਣ ਅਤੇ ਪਚਾਉਣ ਲਈ ਬਹੁਤ ਹੀ ਜਰੂਰੀ ਹਨ। ਇਸੇ ਤਰਾਂ ਦੰਦਾਂ ਦੇ ਮਸੂੜਿਆਂ ਨੂੰ ਸਿਹਤਮੰਦ ਅਤੇ ਰੋਗ ਮੁਕਤ ਰੱਖਣਾ ਜ਼ਰੂਰੀ ਹੁੰਦਾ ਹੈ ਤਾਂ ਜੋ ਮਸੂੜੇ ਦੰਦਾਂ ਨੂੰ ਸਾਰੀ ਉਮਰ ਚੰਗੀ ਤਰਾਂ ਜਕੜ ਕੇ ਰੱਖ ਸਕਣ। ਬਰਸ਼ ਕਰਨ ਵੇਲੇ ਦੰਤ ਪੇਸਟ ਨੂੰ ਘਟੋ ਘਟ 10 ਮਿੰਟ ਲਗੇ ਰਹਿਣ ਦਿਓ, ਤਾਂ ਕਿ ਉਸਨੂੰ ਐਕਸ਼ਨ ਕਰਨ ਦਾ ਸਮਾਂ ਮਿਲ ਸਕੇ।
ਵਿਸ਼ਵ ਓਰਲ ਹੈਲਥ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ
