ਗੜ੍ਹਸ਼ੰਕਰ (ਹਰੀ ਕ੍ਰਿਸ਼ਨ ਗੰਗੜ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਇੱਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦਾ ਬੀ.ਏ. ਦੂਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ।

ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਦੱਸਿਆ ਕਿ ਬੀ.ਏ. ਦੂਜੇ ਸਮੈਸਟਰ ਦੇ ਨਤੀਜੇ ਵਿੱਚ ਵਿਦਿਆਰਥਣ ਜਸਪ੍ਰੀਤ ਕੌਰ ਨੇ 7.75 ਸੀਜੀਪੀਏ ਪ੍ਰਾਪਤ ਕਰਕੇ ਕਲਾਸ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ। ਭਾਰਤੀ ਦੇਵੀ ਨੇ 7.63 ਸੀਜੀਪੀਏ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਕਿਰਨਜੀਤ ਕੌਰ ਨੇ 7.38 ਸੀਜੀਪੀਏ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ।

ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਨੇ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਵੱਲੋਂ ਦਿੱਤੀ ਗਈ ਯੋਗ ਅਗਵਾਈ ਦਾ ਨਤੀਜਾ ਹੈ। ਉਨ੍ਹਾਂ ਵਿਦਿਆਰਥਣਾਂ ਦੇ ਮਾਪਿਆਂ ਨੂੰ ਵੀ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਮਿਆਰੀ ਸਿੱਖਿਆ ਲਈ ਲਗਾਤਾਰ ਯਤਨਸ਼ੀਲ ਹੈ।