ਐਸ ਏ ਐਸ ਨਗਰ, 20 ਮਾਰਚ: ਭਾਈ ਘਨਈਆ ਜੀ ਕੇਅਰ ਸਰਵਿਸ ਅਤੇ ਵੈਲਫੇਅਰ ਸੋਸਾਇਟੀ ਦੇ ਇੱਕ ਵਫਦ ਨੇ ਸੰਸਥਾ ਦੇ ਚੇਅਰਮੈਨ ਕੇ ਕੇ ਸੈਣੀ ਦੀ ਅਗਵਾਈ ਹੇਠ ਜਿਲ੍ਹਾ ਮੁਹਾਲੀ ਦੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨਾਲ ਮੁਲਾਕਾਤ ਕੀਤੀ।
ਇਸ ਮੌਕੇ ਸੁਸਾਇਟੀ ਮੈਂਬਰਾਂ ਨੇ ਡਿਪਟੀ ਕਮਿਸ਼ਨਰ ਦੀ ਮੁਹਾਲੀ ਨਿਯੁਕਤੀ ਦਾ ਸੁਆਗਤ ਕਰਦਿਆਂ ਸੁਸਾਇਟੀ ਵਲੋਂ ਵੱਖ-ਵੱਖ ਥਾਵਾਂ 'ਤੇ ਲੜਕੀਆਂ ਅਤੇ ਔਰਤਾਂ ਲਈ ਚਲਾਏ ਜਾ ਰਹੇ ਸਿਲਾਈ ਤੇ ਕਢਾਈ, ਬਿਊਟੀ ਪਾਰਲਰ ਤੇ ਕੰਪਿਊਟਰ ਸੈਂਟਰਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸੰਜੀਵ ਰਾਵੜਾ, ਜਨਰਲ ਸਕੱਤਰ ਨਰੇਸ਼ ਵਰਮਾ, ਰਜਿੰਦਰ ਕੁਮਾਰ ਅਤੇ ਸੁਨੀਲ ਕੁਮਾਰ ਬੋਰੀਵਾਲ ਵੀ ਮੌਜੂਦ ਸਨ।