ਗੜ੍ਹਸ਼ੰਕਰ:- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦਾ ਵਿਦਿਅਕ ਸੈਸ਼ਨ 2026-27 ਦਾ ਪ੍ਰਾਸਪੈਕਟਸ ਜਾਰੀ ਕੀਤਾ ਗਿਆ | ਪ੍ਰਾਸਪੈਕਟਸ ਜਾਰੀ ਕਰਨ ਦੀ ਰਸਮ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸਾਬਕਾ ਵਿਧਾਇਕ ਤੇ ਮੈਂਬਰ ਸ਼੍ਰੋਮਣੀ ਕਮੇਟੀ, ਡਾ. ਜੰਗ ਬਹਾਦਰ ਸਿੰਘ ਰਾਏ ਮੈਂਬਰ ਅੰਤਿ੍ਗ ਕਮੇਟੀ ਅਤੇ ਪਿ੍ੰਸੀਪਲ ਡਾ. ਅਮਨਦੀਪ ਹੀਰਾ ਵਲੋਂ ਨਿਭਾਈ ਗਈ | 
ਇਸ ਮੌਕੇ  ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਤੇ ਡਾ. ਜੰਗ ਬਹਾਦਰ ਸਿੰਘ ਰਾਏ ਨੇ ਨਵੇਂ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਮੌਕੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਸ ਅਦਾਰੇ ਦਾ ਸ਼ਾਨਾਮੱਤੀ ਇਤਿਹਾਸ ਹੈ | ਉਨ੍ਹਾਂ ਕਿਹਾ ਕਿ ਇਸ ਕਾਲਜ ਤੋਂ ਸਿੱਖਿਆ ਗ੍ਰਹਿਣ ਕਰਨ ਵਾਲੇ ਵਿਦਿਆਰਥੀ ਦੇਸ਼-ਵਿਦੇਸ਼ ਵਿਚ ਵੱਖ-ਵੱਖ ਉਚ ਅਹੁੱਦਿਆਂ 'ਤੇ ਬਿਰਾਜਮਾਨ ਹੈ |
 ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਵਿਚੋਂ ਮੋਹਰੀ ਇਹ ਅਦਾਰਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾਂ ਤਤਪਰ ਰਿਹਾ ਹੈ | ਕਾਲਜ ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਪਹੁੰਚੀਆਂ ਸ਼ਖ਼ਸੀਅਤਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦਾ ਸਹੀ ਮਾਰਗਦਰਸ਼ਨ ਕਰਨਾ ਹੀ ਸਾਡਾ ਮੁੱਖ ਮੰਤਵ ਹੈ | ਉਨ੍ਹਾਂ ਕਾਲਜ ਵਿਚ ਦਾਖ਼ਲ ਹੋਣ ਜਾ ਰਹੇ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਅਸੀਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਦੀਆਂ ਆਸਾਂ 'ਤੇ ਪੂਰੇ ਉਤਰਨ ਦਾ ਯਤਨ ਕਰਾਂਗੇ | 
ਇਸ ਮੌਕੇ ਡਾ. ਮੁਕੇਸ਼ ਸ਼ਰਮਾ, ਪ੍ਰੋ. ਰੀਤੂ ਸਿੰਘ, ਡਾ. ਨਰੇਸ਼ ਕੁਮਾਰੀ, ਪ੍ਰੋ. ਨਵਦੀਪ ਸਿੰਘ, ਸੁਪਰਡੈਂਟ ਪਰਮਿੰਦਰ ਸਿੰਘ, ਗੁਰਿੰਦਰਜੀਤ ਸਿੰਘ ਤੇ ਲਖਵਿੰਦਰ ਸਿੰਘ ਧਾਲੀਵਾਲ ਆਦਿ ਸਟਾਫ਼ ਮੈਂਬਰ ਹਾਜ਼ਰ ਹੋਏ |