ਗੜ੍ਹਸ਼ੰਕਰ/ਹੁਸ਼ਿਆਰਪੁਰ:- ਹਲਕਾ ਗੜ੍ਹਸ਼ੰਕਰ ਦੀ ਸਿਆਸਤ ਵਿੱਚ ਉਸ ਸਮੇਂ ਇੱਕ ਅਹਿਮ ਘਟਨਾਕ੍ਰਮ ਸਾਹਮਣੇ ਆਇਆ ਜਦੋਂ ਸ਼੍ਰੋਮਣੀ ਅਕਾਲੀ ਦਾਲ ਨੂੰ ਵੱਡਾ ਝਟਕਾ ਦਿੰਦਿਆਂ ਪਾਰਟੀ ਦੇ ਜਿਲ੍ਹਾਂ ਮੀਤ ਪ੍ਰਧਾਨ ਅਰਵਿੰਦਰ ਸਿੰਘ ਨੀਟਾ ਅਤੇ ਪ੍ਰਮੁੱਖ ਆਗੂ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਾਲ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਸ.ਜੈ ਕ੍ਰਿਸ਼ਨ ਸਿੰਘ ਰੌੜੀ ਨੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਲ ਕਰਦਿਆਂ ਨਿੱਘਾ ਸਵਾਗਤ ਕੀਤਾ।
ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਵਿੱਚ ਲੋਕ-ਹਿੱਤ ਨੂੰ ਪਹਿਲ ਦੇ ਕੇ ਕੰਮ ਕੀਤਾ ਹੈ, ਜਿਸ ਕਾਰਨ ਹਰ ਵਰਗ ਦੇ ਲੋਕ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲਗਾਤਾਰ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਹਲਕੇ ਵਿੱਚ ਰਿਕਾਰਡ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਇਹੀ ਕਾਰਨ ਹੈ ਕਿ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਅਤੇ ਵਰਕਰ ਵੀ ਆਮ ਆਦਮੀ ਪਾਰਟੀ ਵਿੱਚ ਆਪਣਾ ਵਿਸ਼ਵਾਸ ਪ੍ਰਗਟ ਕਰ ਰਹੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਵਰਕਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।
ਇਸ ਮੌਕੇ ਅਰਵਿੰਦਰ ਸਿੰਘ ਨੀਟਾ ਨੇ ਕਿਹਾ ਕਿ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਾਲ ਨੂੰ ਛੱਡਣ ਦਾ ਫ਼ੈਸਲਾ ਸੋਚ-ਵਿਚਾਰ ਤੋਂ ਬਾਅਦ ਲਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਅਤੇ ਡਿਪਟੀ ਸਪੀਕਰ ਸ.ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਗੜ੍ਹਸ਼ੰਕਰ ਹਲਕੇ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਉਹ ਆਪਣੇ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਹੁਣ ਉਹ ਆਮ ਆਦਮੀ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਹਰਪ੍ਰੀਤ ਸਿੰਘ ਨੇ ਵੀ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਸਿਆਸਤ ਤੋਂ ਅੱਕ ਚੁੱਕੇ ਹਨ ਅਤੇ ਹੁਣ ਉਹ ਵਿਕਾਸ ਅਤੇ ਇਮਾਨਦਾਰ ਰਾਜਨੀਤੀ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ।
ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਹਲਕਾ ਗੜ੍ਹਸ਼ੰਕਰ ਵਿੱਚ ਆਮ ਆਦਮੀ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਕਈ ਆਗੂ ਪਾਰਟੀ ਨਾਲ ਜੁੜਣਗੇ। ਇਸ ਮੌਕੇ ਹਲਕਾ ਸੰਗਠਨ ਇੰਚਾਰਜ ਅਤੇ ਓ.ਐਸ.ਡੀ ਚਰਨਜੀਤ ਸਿੰਘ ਚੰਨੀ,
ਬਲਾਕ ਪ੍ਰਧਾਨ ਹਰਿੰਦਰ ਮਾਨ,ਬਲਾਕ ਪ੍ਰਧਾਨ ਰਿੰਕੂ ਟਿੱਬਿਆਂ,ਸਰਪੰਚ ਗੁਰਲਾਲ ਸੈਲਾ ਕਲਾਂ,ਬਾਲਕ ਪ੍ਰਧਾਨ ਗੁਲਸ਼ਨ ਠਾਕੁਰ,ਸਰਪੰਚ ਅਸ਼ੋਕ ਮੋਨੂੰ ਸੌਲੀ, ਵਰਿੰਦਰ ਨੈਣਵਾ ਅਤੇ ਪਾਰਟੀ ਵਰਕਰ ਸ਼ਾਮਿਲ ਸਨ