ਹੁਸ਼ਿਆਰਪੁਰ:- ਮਹਾਨ ਤਪੱਸਵੀ, ਬ੍ਰਹਮਲੀਨ ਸ੍ਰੀਮਾਨ 108 ਸੰਤ ਮਾਹਨ ਦਾਸ ਜੀ ਦਾ ਜਨਮ ਉਤਸਵ ਸਮਾਗਮ ਡੇਰਾ ਮਹਾਨਪੁਰੀ ਸਾਹਰੀ  ਵਿਖੇ ਮੌਜੂਦਾ ਗੱਦੀ ਨਸ਼ੀਨ ਸੰਤ ਬਲਵੀਰ ਦਾਸ ਜੀ   ਦੀ ਰਹਿਨੁਮਾਈ ਹੇਠ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਲੋੰ ਬਹੁਤ ਸ਼ਰਧਾ ਪੂਰਵਕ ਮਨਾਏ ਜਾਣਗੇ।
ਸਮਾਗਮਾਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੰਤ ਬਲਵੀਰ ਦਾਸ ਨੇ ਦੱਸਿਆ ਕਿ 30 ਅਗਸਤ ਦਿਨ ਐਤਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 1 ਸਤੰਬਰ ਦਿਨ ਮੰਗਲਵਾਰ ਨੂੰ ਭੋਗ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਤੋਂ ਉਪਰੰਤ ਵਿਸ਼ਾਲ ਕੀਰਤਨ ਦੇ ਦੀਵਾਨ ਸਜਾਏ ਜਾਣਗੇ।
 ਜਿਸ ਵਿੱਚ ਰਾਗੀ, ਢਾਡੀ, ਕਵੀਸ਼ਰੀ, ਵਿਦਵਾਨ, ਉੱਘੇ ਪ੍ਰਚਾਰਕ ਤੇ ਪੰਜਾਬ ਦੇ ਵੱਖ ਵੱਖ ਡੇਰਿਆਂ ਅਤੇ ਸੰਪਰਦਾਵਾਂ ਦੇ ਸੰਤ ਮਹਾਂਪੁਰਸ਼ਬ ਅਤੇ ਸਮਾਜਕ ਤੇ ਰਾਜਨੀਤਕ ਆਗੂਆਂ ਤੇ ਬੁੱਧੀਜੀਵੀਆਂ ਵਲੋੰ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। 
ਸੰਤ ਬਲਵੀਰ ਦਾਸ ਨੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਹੁੰਮ ਹੁਮਾ ਕੇ ਸਮਾਗਮਾਂ ਵਿੱਚ ਸ਼ਾਮਲ ਹੋਣ ਦੀ ਬੇਨਤੀ ਕਰਦਿਆਂ ਕਿਹਾ ਸੰਗਤਾਂ ਲਈ ਚਾਹ ਪਕੌੜਿਆਂ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।