ਮਾਹਿਲਪੁਰ,30 ਜਨਵਰੀ- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਖੇਤਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਚੱਲਦੇ ਕੋਰਸ ਬੀਐੱਸਸੀ ਫੈਸ਼ਨ ਡਿਜ਼ਾਇਨਿੰਗ ਦੇ ਪੰਜਵਾਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਅਤੇ ਵਿਭਾਗ ਦੇ ਮੁੱਖੀ ਪ੍ਰੋ ਰਾਜਵਿੰਦਰ ਕੌਰ ਨੇ ਦੱਸਿਆ ਕਿ ਬੀਐਸਸੀ ਫੈਸ਼ਨ ਡਿਜ਼ਾਇਨਿੰਗ ਦੇ ਪੰਜਵਾਂ ਸਮੈਸਟਰ ਦੇ ਨਤੀਜੇ ਵਿੱਚ ਵਿਦਿਆਰਥਣ ਦੀਕਸ਼ਾ ਸ਼ਰਮਾ ਨੇ 92.6 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਪਹਿਲਾ, ਵਿਦਿਆਰਥਣ ਮਾਨਸੀ ਨੇ 92.3 ਫੀਸਦੀ ਅੰਕਾਂ ਨਾਲ ਦੂਜਾ ਅਤੇ ਸੁਪਰੀਤ ਕੌਰ ਨੇ 91.5 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸਮੇਤ ਸੈਸ਼ਨ ਡਿਜਾਇਨਿੰਗ ਵਿਭਾਗ ਦੇ ਸਮੂਹ ਅਧਿਆਪਕਾਂ ਨੇ ਉਕਤ ਵਿਦਿਆਰਥਣਾਂ ਨੂੰ ਚੰਗੇ ਨਤੀਜੇ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਹੋਰ ਮਿਹਨਤ ਲਈ ਪ੍ਰੇਰਿਤ ਕੀਤਾ।