ਗੜ੍ਹਸ਼ੰਕਰ- ਪੰਜਾਬ ਫੁੱਟਬਾਲ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ 39ਵੀਂ ਪੰਜਾਬ ਸਟੇਟ ਸੁਪਰ ਫੁੱਟਬਾਲ ਲੀਗ ਦਾ ਮੁਕਾਬਲਾ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਦੇ ਸਹਿਯੋਗ ਨਾਲ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਸਟੇਡੀਅਮ ’ਚ ਕਰਵਾਇਆ ਗਿਆ।
ਮੁਕਾਬਲੇ ਵਿਚ ਬੀ.ਐੱਸ.ਐੱਫ. ਜਲੰਧਰ ਦੀ ਟੀਮ ਨੇ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਅਕੈਡਮੀ ਗੜ੍ਹਸ਼ੰਕਰ ਦੀ ਟੀਮ ਨੂੰ 2-1 ਗੋਲ ਦੇ ਫਰਕ ਨਾਲ ਹਰਾਕੇ ਜਿੱਤ ਦਰਜ਼ ਕੀਤੀ। ਮੁਕਾਬਲੇ ਦੌਰਾਨ ਕਾਲਜ ਪਿ੍ਰੰਸੀਪਲ ਡਾ. ਅਮਨਦੀਪ ਹੀਰਾ, ਟੂਰਨਾਮੈਂਟ ਕਮੇਟੀ ਵਲੋਂ ਕਾਰਜਕਾਰੀ ਪ੍ਰਧਾਨ ਡਾ. ਹਰਵਿੰਦਰ ਸਿੰਘ ਬਾਠ, ਕੈਸ਼ੀਅਰ ਯੋਗਰਾਜ ਗੰਭੀਰ, ਅਮਨਦੀਪ ਸਿੰਘ ਬੈਂਸ ਨੇ ਖਿਡਾਰੀਆਂ ਨਾਲ ਜਾਣ ਪਹਿਚਾਣ ਕਰਦਿਆਂ ਮੈਚ ਸ਼ੁਰੂ ਕਰਵਾਇਆ।
ਇਸ ਮੌਕੇ ਸਾਬਕਾ ਸਰਪੰਚ ਪ੍ਰਮੋਦ ਕੁਮਾਰ ਦੁੱਗਰੀ, ਰੋਟਰੀ ਕਲੱਬ ਵਲੋਂ ਆਰ ਕੇ ਰਾਣਾ, ਕੋਚ ਹਰਦੀਪ ਸਿੰਘ ਗਿੱਲ, ਤਰਲੋਚਨ ਸਿੰਘ ਗੋਲੀਆਂ, ਕੇਵਲ ਸਿੰਘ ਗੋਲੀਆਂ ਤੇ ਹੋਰ ਮੈਂਬਰ ਹਾਜ਼ਰ ਹੋਏ।
39ਵੀਂ ਪੰਜਾਬ ਸਟੇਟ ਸੁਪਰ ਫੁੱਟਬਾਲ ਲੀਗ ਚ ਬੀ ਐੱਸ ਐੱਫ ਜਲੰਧਰ ਨੇ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਅਕੈਡਮੀ ਨੂੰ ਹਰਾਇਆ
