ਪਟਿਆਲਾ, 13 ਸਤੰਬਰ 2026:- ਬਹੁਜਨ ਸਮਾਜ ਪਾਰਟੀ ਵਲੋਂ ਫਿਰੋਜਪੁਰ ਅਧੀਨ ਆਉਂਦੇ ਜੀਰਾ ਵਿਖੇ ਗੁਰੂ ਗੋਬਿੰਦ ਸਿੰਘ ਜੀ ਵਲੋਂ ਰੰਗਰੇਟਾ ਗੁਰੂ ਕਾ ਬੇਟਾ ਦੀ ਉਪਾਧੀ ਨਾਲ ਨਿਵਾਜੇ ਗਏ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਜਨਮ ਦਿਵਸ ਨੂੰ ਸਮਰਪਿਤ ਵਿਸ਼ਾਲ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਜੋਗਾ ਸਿੰਘ ਪਨੌਦਿਆ ਜਨਰਲ ਸਕੱਤਰ ਪੰਜਾਬ, ਮੀਤ ਪ੍ਰਧਾਨ ਬਲਦੇਵ ਸਿੰਘ ਮਹਿਰਾ, ਮੇਜਰ ਸਿੰਘ ਟਿੱਬੀ ਜਿਲਾ ਪ੍ਰਧਾਨ, ਜਰਨੈਲ ਸਿੰਘ ਦਿਹਾਤੀ ਇੰਚਾਰਜ, ਸੁਰਜੀਤ ਸਿੰਘ ਗੋਰੀਆ ਜਿਲਾ ਇੰਚਾਰਜ ਦੀ ਅਗਵਾਈ ਵਿੱਚ ਬਸਪਾ ਆਗੂ ਤੇ ਵਰਕਰ ਰਣਜੀਤ ਨਗਰ ਅਤੇ ਸਰਹਿੰਦ ਰੋਡ ਤੋਂ ਰਵਾਨਾ ਹੋਏ। 
ਜਿਸ ਦੌਰਾਨ ਬਸਪਾ ਆਗੂਆਂ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਬਸਪਾ ਦੇ ਮੁੱਖ ਇੰਚਾਰਜ ਪੰਜਾਬ ਸ੍ਰੀ ਰਾਮ ਜੀ ਗੋਤਮ, ਅਤੇ ਕੇਂਦਰੀ ਇੰਚਾਰਜ ਬਸਪਾ ਪੰਜਾਬ ਵਿਪੁਲ ਕੁਮਾਰ, ਸੀ.ਪੀ. ਸਿੰਘ, ਸਟੇਟ ਕੋਆਰਡੀਨੇਟਰ ਪਰਜਾਪਤੀ ਅਜੀਤ ਸਿੰਘ ਭੈਣੀ, ਕੁਲਦੀਪ ਸਿੰਘ ਸਰਦੁਲਗੜ੍ਹ, ਡਾ. ਨਛੱਤਰ ਪਾਲ ਸਿੰਘ ਵਿਧਾਇਕ ਨਵਾਂ ਸ਼ਹਿਰ ਅਤੇ ਡਾ. ਅਵਤਾਰ ਸਿੰਘ ਕਰੀਮਪੁਰੀ ਪੰਜਾਬ ਪ੍ਰਧਾਨ ਵਿਸ਼ੇਸ਼ ਸ਼ਮੂਲੀਅਤ ਕਰਨਗੇ। 
ਜਿਲਾ ਪ੍ਰਧਾਨ ਮੇਜਰ ਸਿੰਘ ਟਿੱਬੀ ਅਤੇ ਪਟਿਆਲਾ ਦਿਹਾਤੀ ਇੰਚਾਰਜ, ਜਰਨੈਲ ਸਿੰਘ ਨੇ ਕਿਹਾ ਕਿ ਬਾਬਾ ਜੀਵਨ ਸਿੰਘ ਜਿਨ੍ਹਾਂ ਨੂੰ ਪਹਿਲਾਂ ਭਾਈ ਜੈਤਾ ਜੀ ਦੇ ਨਾਮ ਨਾਲ ਜਾਣਿਆ ਜਾਂਦਾ ਸੀ, ਜਦੋਂ ਦਿੱਲੀ ਦੇ ਚਾਂਦਨੀ ਚੌਂਕ ਤੋਂ ਗੁਰੂ ਤੇਗ ਬਹਾਦਰ ਜੀ ਦਾ ਪਾਵਨ ਸੀਸ ਲਿਆਕੇ ਬਾਬਾ ਜੀਵਨ ਸਿੰਘ ਜੀ ਨੇ ਜਦੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਹਵਾਲੇ ਕੀਤਾ ਤਾਂ ਉਨ੍ਹਾਂ ਦੀ ਇਸ ਮਹਾਨ ਸੇਵਾ ਅਤੇ ਦਲੇਰੀ ਤੋਂ ਪ੍ਰਭਾਵਿਤ ਹੋ ਕੇ ਗੁਰੂ ਜੀ ਨੇ ਉਨ੍ਹਾਂ ਨੂੰ ਛਾਤੀ ਨਾਲ ਲਗਾਕੇ ਰੰਘਰੇਟੇ ਗੁਰੂ ਕੇ ਬੇਟੇ ਦਾ ਮਾਣ ਬਖਸ਼ਿਆ ਅਤੇ ਉਨ੍ਹਾਂ ਨੂੰ ਬਾਬਾ ਜੀਵਨ ਸਿੰਘ ਨਾਮ ਦਿੱਤਾ, ਇਸ ਮੌਕੇ ਰਾਮ ਦਾਸ, ਕਰਨੈਲ ਸਿੰਘ, ਗੁਰਮੁੱਖ ਸਿੰਘ, ਗੁਰਪ੍ਰੀਤ ਸਿੰਘ ਆਦਿ ਆਗੂ ਹਾਜਰ ਸਨ।