ਗੜ੍ਹਸ਼ੰਕਰ- ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਮਰਸ ਵਿਭਾਗ ਦੀ ਬਿਜਨਸ ਸਟੂਡੈਂਟਸ ਐਸੋਸੀਏਸ਼ਨ ਵਲੋਂ ਵਿਭਾਗ ਦੇ ਮੁਖੀ ਪ੍ਰੋ. ਕੰਵਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਬੰਦੀ ਛੋੜ ਦਿਵਸ ਅਤੇ ਦੀਵਾਲੀ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ। 
ਇਸ ਮੌਕੇ ਵਿਦਿਆਰਥੀਆਂ ਵਲੋਂ ਗੀਤ, ਭੰਗੜਾ ਅਤੇ ਕਵਿਤਾ ਆਦਿ ਪੇਸ਼ਕਾਰੀਆਂ ਵਿਚ ਹਿੱਸਾ ਲਿਆ ਤੇ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੇ ਰੰਗੋਲੀ ਅਤੇ ਦੀਵੇ ਸਜਾਉਣ ਦੇ ਮੁਕਾਬਲਿਆਂ ਵਿਚ ਹਿੱਸਾ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਐਸੋਸੀਏਸ਼ਨ ਪ੍ਰਧਾਨ ਮਹਿਕ ਵਲੋਂ ਕੀਤੀ ਗਈ। 
ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਸੰਬੋਧਨ ਕਰਦਿਆਂ ਵਿਚਾਰ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਅਖੀਰ ਵਿਚ ਵਿਦਿਆਰਥੀਆਂ ਨੂੰ ਇਨਾਮ ਅਤੇ ਮਠਿਆਈਆਂ ਵੰਡੀਆਂ ਗਈਆਂ। 
ਪ੍ਰੋਗਰਾਮ ਵਿਚ ਪ੍ਰੋ. ਕੰਵਰ ਕੁਲਵੰਤ ਸਿੰਘ, ਡਾ. ਜਾਨਕੀ ਅਗਰਵਾਲ, ਡਾ. ਗੁਰਪ੍ਰੀਤ ਸਿੰਘ, ਪ੍ਰੋ. ਗੁਰਪ੍ਰੀਤ ਸਿੰਘ ਕਲਸੀ, ਡਾ. ਅਜੇ ਦੱਤਾ ਕਾਮਰਸ ਅਤੇ ਕੰਪਿਊਟਰ ਸਾਇੰਸ ਵਿਭਾਗ ਦੇ ਵਿਦਿਆਰਥੀ ਹਾਜ਼ਰ ਹੋਏ।