ਪਟਿਆਲਾ, 20 ਦਸੰਬਰ- ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਵੱਲੋਂ ਪੰਜਾਬ ਸਿਵਲ ਸੇਵਾ (ਕਾਰਜਕਾਰੀ ਸ਼ਾਖਾ) ਦੀਆਂ ਅਸਾਮੀਆਂ ਦੀ ਭਰਤੀ ਵਾਸਤੇ ਲਈ ਜਾਣ ਵਾਲੀ ਪ੍ਰੀਲਿਮਿਨਰੀ ਪ੍ਰੀਖਿਆ ਵਿੱਚ "ਸੀ" ਸੈਟ ਦਾ ਪੇਪਰ ਹੁਣ ਕੇਵਲ ਕੁਆਲੀਫਾਇੰਗ ਪੇਪਰ ਵਜੋਂ ਹੀ ਲਿਆ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਪੀ.ਪੀ.ਐਸ.ਸੀ. ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ ਨੇ ਅਜਿਹਾ ਕਰਨ ਲਈ ਪੰਜਾਬ ਸਰਕਾਰ ਨੂੰ ਸਿਫ਼ਾਰਿਸ਼ ਭੇਜੀ ਸੀ, ਜਿਸ ਨੂੰ ਪੰਜਾਬ ਸਰਕਾਰ ਨੇ ਮੰਨ ਲਿਆ ਹੈ।
ਚੇਅਰਮੈਨ ਨੇ ਅੱਜ ਇੱਥੇ ਕਮਿਸ਼ਨ ਦੇ ਦਫ਼ਤਰ ਵਿਖੇ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ ਨੇ ਪੰਜਾਬ ਸਿਵਲ ਸੇਵਾ (ਕਾਰਜਕਾਰੀ ਸ਼ਾਖਾ) ਦੀ ਭਰਤੀ ਦੇ ਪ੍ਰੀਲਿਮਿਨਰੀ ਇਮਤਿਹਾਨ ਵਿੱਚ "ਸੀ" ਸੈਟ ਦੇ ਪੇਪਰ ਨੂੰ ਸੰਘ ਲੋਕ ਸੇਵਾ ਕਮਿਸ਼ਨ (ਯੂ.ਪੀ.ਐਸ.ਸੀ.) ਦੀ ਤਰਜ਼ 'ਤੇ ਕਰਨ ਦਾ ਫ਼ੈਸਲਾ ਕੀਤਾ ਅਤੇ ਆਪਣੀ ਸਿਫ਼ਾਰਿਸ਼ ਪੰਜਾਬ ਸਰਕਾਰ ਨੂੰ ਭੇਜੀ, ਜਿਸਨੂੰ ਪ੍ਰਵਾਨ ਕਰ ਲਿਆ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੀ.ਸੀ.ਐਸ. (ਕਾਰਜਕਾਰੀ ਸ਼ਾਖਾ) ਦੀ ਪ੍ਰੀਲਿਮਿਨਰੀ ਪ੍ਰੀਖਿਆ ਵਿੱਚ "ਸੀ" ਸੈਟ ਪੇਪਰ ਨੂੰ ਹੁਣ ਯੂ.ਪੀ.ਐਸ.ਸੀ. ਦੀ ਤਰਜ਼ 'ਤੇ ਕੇਵਲ ਕੁਆਲੀਫਾਇੰਗ ਪੇਪਰ ਵਜੋਂ ਹੀ ਲਿਆ ਜਾਵੇਗਾ ਅਤੇ ਪੀ.ਸੀ.ਐਸ. ਦੀ ਪ੍ਰੀਲਿਮਿਨਰੀ ਪ੍ਰੀਖਿਆ ਦੀ ਮੈਰਿਟ ਹੁਣ ਕੇਵਲ ਜਨਰਲ ਸਟੱਡੀਜ਼ ਦੇ ਪੇਪਰ ਦੇ ਆਧਾਰ 'ਤੇ ਹੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੀ.ਪੀ.ਐਸ.ਸੀ. ਵੱਲੋਂ ਭਵਿੱਖ ਦੇ ਪੀ.ਸੀ.ਐਸ. ਮੇਨ ਇਮਿਤਹਾਨ ਵਿੱਚ ਜਨਰਲ ਸਟੱਡੀਜ਼ ਦੇ ਪੇਪਰ-1 ਵਿੱਚ ਪੰਜਾਬ ਦੇ ਇਤਿਹਾਸ, ਭੂਗੋਲ, ਸੱਭਿਆਚਾਰ ਅਤੇ ਅਰਥ ਵਿਵਸਥਾ ਨੂੰ ਵਿਸ਼ੇਸ਼ ਤਵੱਜੋ ਦਿੱਤੀ ਜਾਵੇਗੀ।
ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਇਸ ਫ਼ੈਸਲੇ ਨਾਲ ਸਰਕਾਰੀ ਨੌਕਰੀਆਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਪੰਜਾਬ ਦੇ ਲੱਖਾਂ ਨੌਜਵਾਨਾਂ ਨੂੰ ਵੱਡੀ ਰਾਹਤ ਮਿਲੇਗੀ।
You May Also Like
RBU NSS Camp Concludes with Social Service and Health Awareness Activities
ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸੱਤ ਦਿਨਾਂ ਰੁਜ਼ਗਾਰ ਯੋਗਤਾ ਅਤੇ ਹੁਨਰ ਸਿਖਲਾਈ ਪ੍ਰੋਗਰਾਮ ਆਰੰਭ
ਕੁਰੂਕਸ਼ੇਤਰ ਯੂਨੀਵਰਸਿਟੀ ਅਤੇ ਐਸ.ਜੇ.ਐਚ.ਆਈ.ਐਫ.ਐਮ. ਵਿਚਕਾਰ ਖੋਜ ਅਤੇ ਨੀਤੀ ਅਧਿਐਨ ਨੂੰ ਉਤਸ਼ਾਹਿਤ ਕਰਨ ਲਈ ਹੋਇਆ ਐਮ.ਓ.ਯੂ.