ਚੰਡੀਗੜ੍ਹ, 4 ਨਵੰਬਰ - ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ ਆਯੋਜਿਤ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਕੁਰੂਕਸ਼ੇਤਰ ਵਿੱਚ ਹੋਣ ਵਾਲੇ ਰਾਜ ਪੱਧਰੀ ਪ੍ਰੋਗਰਾਮ ਨੂੰ ਲੈ ਕੇ ਗਠਨ ਸੱਦਾ ਕਮੇਟੀ ਦੇ ਮੈਂਬਰ ਅਤੇ ਹਰਿਆਣਾ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਅੱਜ ਪਟਨਾ ਸਾਹਿਬ ਗੁਰੂਦੁਆਰੇ ਪਹੁੰਚੇ।
ਇਸ ਮੌਕੇ 'ਤੇ ਸ੍ਰੀ ਕ੍ਰਿਸ਼ਣ ਬੇਦੀ ਨੇ ਸ਼੍ਰੀ ਪਟਨਾ ਸਾਹਿਬ ਗੁਰੂਦੁਆਰੇ ਵਿੱਚ ਮੱਥਾ ਟੇਕਿਆ ਅਤੇ ਉੱਥੇ ਦੇ ਜੱਥੇਦਾਰ ਗਿਆਨਦੀ ਬਲਦੇਵ ਸਿੰਘ ਜੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਕੁਰੂਕਸ਼ੇਤਰ ਆਉਣ ਦੇ ਮੌਕੇ 'ਤੇ ਆਯੋਜਿਤ ਹੋਣ ਵਾਲੇ ਇਸ ਇਤਿਹਾਸਕ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਦਾ ਰਸਮੀ ਸੱਦਾ ਜੱਥੇਦਾਰ ਨੂੰ ਸੌਂਪਿਆ। ਉਨ੍ਹਾਂ ਨੇ ਪ੍ਰਬੰਧਨਕਮੇਟੀ ਦੇ ਹੋਰ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਧਾਰਮਿਕ ਅਤੇ ਇਤਿਹਾਸਕ ਮੌਕੇ 'ਤੇ ਕੁਰੂਕਸ਼ੇਤਰ ਆਉਣ ਦਾ ਸੱਦਾ ਦਿੱਤਾ।
ਇਸ ਮੌਕੇ 'ਤੇ ਸ੍ਰੀ ਕ੍ਰਿਸ਼ਣ ਕੁਮਾਰ ਬੇਦੀ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਕੁਰਬਾਨੀ ਮਨੁੱਖਤਾ, ਧਰਮ ਅਤੇ ਸਚਾਈ ਦੀ ਰੱਖਿਆ ਦਾ ਪ੍ਰਤੀਕ ਹੈ। ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਪੂਰੇ ਦੇਸ਼ ਵਿੱਚ ਇਸ ਪਵਿੱਤਰ ਮੌਕੇ ਨੂੰ ਸ਼ਰਧਾ ਅਤੇ ਸਨਮਾਨ ਨਾਲ ਮਨਾਇਆ ਜਾ ਰਿਹਾ ਹੈ। ਸਾਨੂੰ ਮਾਣ ਹੈਕਿ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਇਸ ਇਤਿਹਾਸਕ ਸ਼ਹੀਦੀ ਦਿਵਸ 'ਤੇ ਪ੍ਰਧਾਨ ਮੰਤਰੀ ਦੀ ਮੌਜੂਦਗੀ ਵਿੱਚ ਰਾਜ ਪੱਧਰੀ ਸਮਾਰੋਹ ਆਯੋਜਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ, ਪ੍ਰਬੰਧਕ ਮੰਡਲ ਅਤੇ ਸਿੱਖ ਸਮਾਜ ਦੇ ਹੋਰ ਪ੍ਰਮੁੱਖ ਸੰਤ-ਮਹਾਪੁਰਸ਼ਾਂ ਨੂੰ ਨਿਜੀ ਰੂਪ ਨਾਲ ਸੱਦਾ ਦੇਣ ਲਈ ਇੱਕ ਵਿਸ਼ੇਸ਼ ਸੱਦਾ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਸ਼੍ਰੀ ਅਕਾਲ ਤਖਤ ਸਾਹਿਬ ਸਮੇਤ ਪੂਰੇ ਦੇਸ਼ ਦੇ ਹੋਰ ਸਿੱਖ ਤਖਤਾਂ ਵਿੱਚ ਜਾ ਕੇ ਸਾਰੇ ਧਰਮ ਪ੍ਰੇਮੀਆਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਦਾ ਸੱਦਾ ਦੇ ਰਹੀ ਹੈ।
ਸ੍ਰੀ ਬੇਦੀ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੀ ਸਿਖਿਆਵਾਂ ਅੱਜ ਵੀ ਸਮਾਜ ਨੂੰ ਸਚਾਈ, ਤਿਆਗ ਅਤੇ ਮਨੁੱਖਤਾ ਦੇ ਮਾਰਗ 'ਤੇ ਚੱਲਣ ਦੀ ਪੇ੍ਰਰਣਾ ਦਿੰਦੀ ਹੈ। ਪ੍ਰਧਾਨ ਮੰਤਰੀ ਦਾ ਇਹ ਪ੍ਰੋਗਰਾਮ ਗੁਰੂ ਰਿਵਾਇਤ ਅਤੇ ਦੇਸ਼ ਦੀ ਅਧਿਆਤਮਕ ਏਕਤਾ ਨੂੰ ਸਮਰਪਿਤ ਹੈ।
ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਤੇ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਦਾ ਸੱਦਾ ਦੇਣ ਪਹੁੰਚੇ ਕੈਬਨਿਟ ਮੰਤਰੀ ਕ੍ਰਿਸ਼ਣ ਕੁਮਾਰ ਬੇਦੀ
