ਪਟਿਆਲਾ, 10 ਸਤੰਬਰ:-ਸੈਂਟਰਲ ਵਾਲਮੀਕਿ ਸਭਾ ਇੰਡੀਆ ਅਤੇ ਡਾ. ਭੀਮ ਰਾਓ ਅੰਬੇਡਕਰ ਵੈੱਲਫੇਅਰ ਸੁਸਾਇਟੀ ਪਟਿਆਲਾ ਵੱਲੋਂ ਲੁਧਿਆਣਾ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ (ਬੁੱਤ) ਤੇ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਸੀਨੀਅਰ ਦਲਿਤ ਆਗੂ ਰਾਜੇਸ਼ ਘਾਰੂ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਲੁਧਿਆਣਾ ਦੇ ਪੁਲਿਸ ਪ੍ਰਸ਼ਾਸਨ ਵੱਲੋਂ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਡਾ. ਭੀਮ ਰਾਓ ਅੰਬੇਡਕਰ ਵੈੱਲਫੇਅਰ ਸੁਸਾਇਟੀ ਪਟਿਆਲਾ ਦੇ ਪ੍ਰਧਾਨ ਨਰੇਸ਼ ਕੁਮਾਰ ਬੋਬੀ ਤੇ ਚੇਅਰਮੈਨ ਰਾਮ ਚੰਦਰ ਟਾਂਕ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਦੋਸ਼ੀਆਂ ਵਿਰੁੱਧ ਕਾਰਵਾਈ ਯਕੀਨੀ ਬਣਾਈ ਜਾਵੇ ਤਾਂ ਜੋ ਪੰਜਾਬ ਦੇ ਵਿੱਚ ਭਾਈਚਾਰਕ ਸਾਂਝ ਤੇ ਅਮਨ ਸ਼ਾਂਤੀ ਕਾਇਮ ਰਹਿ ਸਕੇ।
ਹੋਰਨਾਂ ਤੋਂ ਇਲਾਵਾ ਇਸ ਮੌਕੇ ਦੀਪਕ ਟਿਵਾਣਾ ਵਾਇਸ ਪ੍ਰਧਾਨ, ਚੰਦੂ ਕਲਿਆਣ ਯੂਥ ਪ੍ਰਧਾਨ, ਸਤਨਾਮ ਸਿੰਘ, ਮੋਹਨ ਲਾਲ ਅਟਵਾਲ ਆਦਿ ਹਾਜ਼ਿਰ ਹੋਏ।