ਚੰਡੀਗੜ੍ਹ, 3 ਨਵੰਬਰ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਭਾਰਤੀ ਮਹਿਲਾ ਕ੍ਰਿਕੇਟ ਟੀਮ ਨੂੰ ਵਿਸ਼ਵ ਚੈਪੀਅਨ ਬਨਣ 'ਤੇ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਦੇਸ਼ ਦੀ ਬੇਟੀਆਂ ਨੇ ਕੌਮਾਂਤਰੀ ਮੰਚ 'ਤੇ ਭਾਰਤ ਦਾ ਮਾਣ ਵਧਾਇਆ ਹੈ ਅਤੇ ਇਹ ਉਪਲਬਧੀ ਪੂਰੇ ਰਾਸ਼ਟਰ ਲਈ ਮਾਣ ਦਾ ਵਿਸ਼ਾ ਹੈ।
          ਮੁੱਖ ਮੰਤਰੀ ਅੱਜ ਇੱਥੇ ਹਰਿਆਣਾ ਨਿਵਾਸ ਵਿੱਚ ਪ੍ਰੈਸ ਕਾਨਫ੍ਰੈਂਸ ਨੂੰ ਸੰਬੋਧਿਤ ਕਰ ਰਹੇ ਸਨ।
          ਉਨ੍ਹਾਂ ਨੇ ਕਿਹਾ ਕਿ ਇਸ ਜੇਤੂ ਟੀਮ ਦਾ ਹਿੱਸਾ ਰਹੀ ਹਰਿਆਣਾ ਦੀ ਬੇਟੀ ਸ਼ੇਫਾਲੀ ਵਰਮਾ ਨੇ ਫਾਈਨਲ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਲੇਅਰ ਆਫ ਦਾ ਮੈਚ ਦਾ ਪੁਰਸਕਾਰ ਹਾਸਲ ਕੀਤਾ। ਸ਼ੇਫਾਲੀ ਨੇ ਨਿਰਣਾਇਕ ਪਾਰੀ ਖੇਲਦੇ ਹੋਏ 87 ਰਨ ਬਣਾਏ ਅਤੇ ਨਾਲ ਹੀ ਦੋ ਮਹਤੱਵਪੂਰਣ ਵਿਕਟ ਲੈ ਕੇ ਟੀਮ ਦੀ ਜਿੱਤ ਯਕੀਨੀ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ।
          ਮੁੱਖ ਮੰਤਰੀ ਨੇ ਕਿਹਾ ਕਿ ਸ਼ੇਫਾਲੀ ਦਾ ਸ਼ਾਨਦਾਰ ਪ੍ਰਦਰਸ਼ਨ ਹਰਿਆਣਾ ਦੀ ਬੇਟੀਆਂ ਦੀ ਪ੍ਰਤਿਭਾ, ਮਿਹਨਤ ਅਤੇ ਸੰਕਲਪ ਦਾ ਪ੍ਰਤੀਕ ਹੈ, ਜਿਸ 'ਤੇ ਪੂਰੇ ਸੂਬੇ ਨੂੰ ਮਾਣ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੀ ਬੇਟੀਆਂ ਅੱਜ ਵੱਖ-ਵੱਖ ਖੇਡਾਂ ਵਿੱਚ ਦੇਸ਼ ਦਾ ਮਾਣ ਵਧਾ ਰਹੀਆਂ ਹਨ ਅਤੇ ਆਉਣ ਵਾਲੀ ਪੀੜੀਆਂ ਲਈ ਪੇ੍ਰਰਣਾ ਦਾ ਸਰੋਤ ਬਣ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਦੇ ਪ੍ਰੋਤਸਾਹਨ ਅਤੇ ਖਿਡਾਰੀਆਂ ਦੇ ਸਨਮਾਨ ਲਈ ਲਗਾਤਾਰ ਯਤਨਸ਼ੀਲ ਹੈ।
          ਇਸ ਮੌਕੇ 'ਤੇ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਸੂਚਨਾ, ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਡਾ. ਅਮਿਤ ਗੁਮਾਰ ਅਗਰਵਾਲ, ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ ਮਕਰੰਦ ਪਾਂਡੂਰੰਗ, ਮੁੱਖ ਮੰਤਰੀ ਦੇ ਮੀਡੀਆ ਸਕੱਤਰ ਸ੍ਰੀ ਪ੍ਰਵੀਣ ਅੱਤਰੇ ਸਮੇਤ ਕੁਰੂਕਸ਼ੇਤਰ ਵਿਕਾਸ ਬੋਰਡ ਦੇ ਅਨੇਕ ਅਧਿਕਾਰੀ ਮੌਜੂਦ ਰਹੇ।