ਚੰਡੀਗੜ੍ਹ, 2 ਜੁਲਾਈ:- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਸਵਰਗੀ ਸ੍ਰੀ ਮਹਾਬੀਰ ਸਿੰਘ ਸਿੰਧੂ ਦੇ ਦੁਖਦਾਈ ਦਿਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕਰਦੇ ਹੋਏ ਉਨ੍ਹਾਂ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ।
ਮੁੱਖ ਮੰਤਰੀ ਵੀਰਵਾਰ ਨੂੰ ਚੰਡੀਗੜ੍ਹ ਸਥਿਤ ਜਸਟਿਸ ਸਵਰਗੀ ਸ੍ਰੀ ਮਹਾਬੀਰ ਸਿੰਘ ਸਿੰਧੂ ਦੇ ਨਿਵਾਸ ਸਥਾਨ 'ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਦੁਖੀ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਅਤੇ ਇਸ ਔਖੀ ਘੜੀ ਵਿੱਚ ਉਨ੍ਹਾਂ ਨੂੰ ਹੌਂਸਲਾ ਦਿੱਤਾ।
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਜਸਟਿਸ ਮਹਾਬੀਰ ਸਿੰਘ ਸਿੰਧੂ ਨੇ ਆਪਣੇ ਲੰਬੇ ਨਿਆਂਇਕ ਜੀਵਨ ਵਿੱਚ ਨਿਰਪੱਖਤਾ, ਨਿਸ਼ਠਾ, ਇਮਾਨਦਾਰੀ ਅਤੇ ਸੰਵਿਧਾਨਕ ਮੀੱਲਾਂ ਪ੍ਰਤੀ ਅਟੁੱਟ ਵਚਨਬੱਧਤਾ ਨਾਲ ਨਿਆਂਪਾਲਿਕਾ ਦੀ ਗਰਿਮਾ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ। ਉਨ੍ਹਾਂ ਦਾ ਸ਼ਖਸੀਅਤ ਅਤੇ ਕਾਰਜ ਨਿਆਂਇਕ ਸੇਵਾ ਨਾਲ ਜੁੜੇ ਹਰੇਕ ਵਿਅਕਤੀ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹੇਗਾ। ਉਨ੍ਹਾਂ ਦਾ ਦਿਹਾਂਤ ਨਿਆਂਇਕ ਜਗਤ ਅਤੇ ਸਮਾਜ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਸੋਗਗ੍ਰਸਤ ਪਰਿਵਾਰਕ ਮੈਂਬਰਾਂ ਨੂੰ ਇਸ ਅਸਹਿ ਦੁੱਖ ਨੂੰ ਸਹਿਣ ਕਰਨ ਦੀ ਸ਼ਕਤੀ ਅਤੇ ਹੌਸਲਾ ਪ੍ਰਦਾਨ ਕਰਨ।