ਚੰਡੀਗੜ੍ਹ, 23 ਜਨਵਰੀ:- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪਰਾਕ੍ਰਮ ਦਿਵਸ ਮੌਕੇ 'ਤੇ ਮਹਾਨ ਸੁਤੰਤਰਤਾ ਸੈਨਾਨੀ ਅਤੇ ਆਜਾਦ ਹਿੰਦ ਫੌਜ ਦੇ ਸੰਸਥਾਪਕ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਸ਼ਰਧਾਪੂਰਵਕ ਨਮਨ ਕੀਤਾ। ਮੁੱਖ ਮੰਤਰੀ ਨੇ ਸ਼ੁਕਰਵਾਰ ਨੂੰ ਸੈਕਟਰ-3 ਚੰਡੀਗੜ੍ਹ ਸਥਿਤ ਨੇਤਾਜੀ ਸੁਭਾਸ਼ ਚੰਦਰ ਬੋਸ ਪਾਰਕ ਵਿੱਚ ਉਨ੍ਹਾਂ ਦੀ ਪ੍ਰਤਿਮਾ 'ਤੇ ਪੁਸ਼ਪਾਂਜਲੀ ਅਰਪਿਤ ਕਰ ਦੇਸ਼ ਦੇ ਪ੍ਰਤੀ ਉਨ੍ਹਾ ਦੇ ਬੇਮਿਸਾਲ ਯੋਗਦਾਨ ਨੁੰ ਯਾਦ ਕੀਤਾ।
          ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨੇਤਾਜੀ ਸੁਭਾਸ਼ ਚੰਦਰ ਬੋਸ ਨੇ ਆਪਣੇ ਪਰਾਕ੍ਰਮ, ਅਗਵਾਈ ਅਤੇ ਤਿਆਗ ਨਾਲ ਦੇਸ਼ਵਾਸੀਆਂ ਵਿੱਚ ਆਜਾਦੀ ਦੀ ਅਲੱਖ ਜਗਾਈ। ਅੱਜ ਅਸੀਂ ਖੁੱਲੀ ਹਵਾ ਵਿੱਚ ਸਾਂਹ ਲੈ ਰਹੇ ਹਨ, ਇਹ ਉਨ੍ਹਾਂ ਵਰਗੇ ਮਹਾਨ ਕ੍ਰਾਂਤੀਕਾਰੀਆਂ ਦੇ ਸੰਘਰਸ਼ ਅਤੇ ਬਲਿਦਾਨ ਦਾ ਨਤੀਜਾ ਹੈ। ਮੁੱਖ ਮੰਤਰੀ ਨੇ ਨੇਤਾਜੀ ਦੇ ਅਦੁੱਤੀ ਹਿੰਮਤ, ਰਾਸ਼ਟਰਭਗਤੀ ਅਤੇ ਬਲਿਦਾਨ ਨੂੰ ਯਾਦ ਕਰਦੇ ਹੋਏ ਕਿਹਾ ਕਿ ਦੇਸ਼ ਦੀ ਆਜਾਦੀ ਵਿੱਚ ਉਨ੍ਹਾਂ ਦਾ ਯੋਗਦਾਨ ਬੇਮਿਸਾਲ ਹੈ।
          ਮੁੱਖ ਮੰਤਰੀ ਨੇ ਕਿਹਾ ਕਿ ਨੇਤਾਜਾੀ ਵੱਲੋਂ ਦਿਖਾਏ ਗਏ ਰਾਸ਼ਟਰਸੇਵਾ, ਆਤਮਨਿਰਭਰਤਾ ਅਤੇ ਦ੍ਰਿੜ ਸੰਕਲਪ ਦੇ ਮਾਰਗ 'ਤੇ ਚਲਦੇ ਹੋਏ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਵਿਕਸਿਤ ਭਾਰਤ ਦੀ ਮਜਬੂਤ ਨੀਂਹ ਰੱਖੀ ਜਾ ਰਹੀ ਹੈ। ਦੇਸ਼ ਅੱਜ ਆਤਮਨਿਰਭਰਤਾ, ਤਕਨੀਕੀ ਪ੍ਰਗਤੀ ਅਤੇ ਵਿਸ਼ਵ ਅਗਵਾਈ ਦੀ ਦਿਸ਼ਾ ਵਿੱਚ ਤੇਜੀ ਨਾਲ ਅੱਗੇ ਵੱਧ ਰਿਹਾ ਹੈ।
          ਉਨ੍ਹਾਂ ਨੇ ਨੌਜੁਆਨਾਂ ਨੂੰ ਅਪੀਲ ਕੀਤੀ ਕਿ ਉਹ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਆਾਦਰਸ਼ਾਂ ਨੂੰ ਅਪਣਾ ਕੇ ਰਾਸ਼ਟਰ ਨਿਰਮਾਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਭਾਰਤ ਨੂੰ ਵਿਸ਼ਵ ਗੁਰੂ ਬਨਾਉਣ ਦੇ ਸੰਕਲਪ ਨੂੰ ਸਾਕਾਰ ਕਰਨ।
          ਇਸ ਮੌਕੇ 'ਤੇ ਮੁੱਖ ਮੰਤਰੀ ਨੇ ਸੂਬਾਵਾਸੀਆਂ ਨੂੰ ਬਸੰਤ ਪੰਚਮੀ ਦੇ ਪਵਿੱਤਰ ਪਰਵ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਤਿਉਹਾਰ ਗਿਆਨ, ਊਰਜਾ ਅਤੇ ਨਵਚੇਤਨਾ ਦਾ ਪ੍ਰਤੀਕ ਹੈ ਇਹ ਦਿਨ ਸਾਨੂੰ ਰਾਸ਼ਟਰ ਨਿਰਮਾਣ ਲਈ ਸਮਰਪਿਤ ਭਾਵ ਨਾਲ ਕੰਮ ਕਰਨ ਦੀ ਪੇ੍ਰਰਣਾ ਦਿੰਦਾ ਹੈ।