ਚੰਡੀਗੜ੍ਹ, 7 ਨਵੰਬਰ:- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਆਪਣੀ ਧਰਮਪਤਨੀ ਸ੍ਰੀਮਤੀ ਸੁਮਨ ਸੈਣੀ ਸਮੇਤ ਸ਼ਨੀਵਾਰ ਨੂੰ ਹਰਿਆਣਾ ਲੋਕ ਭਵਨ ਵਿਖੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਅਤੇ ਲੇਡੀ ਗਵਰਨਰ ਸ੍ਰੀਮਤੀ ਮਿਤਰਾ ਘੋਸ਼ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦੀਵਾਲੀ ਦੇ ਪਵਿੱਤਰ ਤਿਉਹਾਰ ਦੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਮੁੱਖ ਮੰਤਰੀ ਨੇ ਰਾਜਪਾਲ ਦੀ ਚੰਗੀ ਸਿਹਤ ਅਤੇ ਸੁੱਖ-ਸਮ੍ਰਿੱਧੀ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਭਾਰਤੀ ਸੱਭਿਆਚਾਰ, ਪਰੰਪਰਾ ਅਤੇ ਅਧਿਆਤਮਿਕ ਚੇਤਨਾ ਦਾ ਪ੍ਰਤੀਕ ਹੈ। ਇਹ ਤਿਉਹਾਰ ਸਾਨੂੰ ਹਨੇਰੇ ਤੋਂ ਰੌਸ਼ਨੀ ਵੱਲ, ਅਸੱਤ ਤੋਂ ਸੱਚ ਵੱਲ ਅਤੇ ਨਿਰਾਸ਼ਾ ਤੋਂ ਆਸ ਵੱਲ ਵਧਣ ਦੀ ਪ੍ਰੇਰਣਾ ਦਿੰਦਾ ਹੈ। ਦੀਵਾਲੀ ਸਿਰਫ਼ ਦੀਵੇ ਜਗਾਉਣ ਅਤੇ ਖੁਸ਼ੀਆਂ ਮਨਾਉਣ ਦਾ ਤਿਉਹਾਰ ਹੀ ਨਹੀਂ, ਸਗੋਂ ਆਪਸੀ ਪਿਆਰ, ਭਾਈਚਾਰੇ, ਸਦਭਾਵਨਾ ਅਤੇ ਸਮਾਜਿਕ ਸਮਰਸਤਾ ਨੂੰ ਮਜ਼ਬੂਤ ਕਰਨ ਦਾ ਮੌਕਾ ਵੀ ਹੈ।
