ਚੰਡੀਗੜ੍ਹ, 15 ਨਵੰਬਰ:- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਕੁਰੂਕਸ਼ੇਤਰ ਦੇ ਪਿਪਲੀ ਸਥਿਤ ਇਤਿਹਾਸਕ ਨੀਲਧਾਰੀ ਗੁਰਦੁਆਰਾ ਪਿਪਲੀ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੇ ਨਾਗਰਿਕਾਂ ਦੀ ਸੁੱਖ-ਸ਼ਾਂਤੀ, ਸਮ੍ਰਿੱਧੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਗੁਰਦੁਆਰਾ ਸਾਹਿਬ ਪਹੁੰਚਣ 'ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਨੇ ਗੁਰਦੁਆਰੇ ਵਿੱਚ ਚੱਲ ਰਹੇ ਧਾਰਮਿਕ ਸਮਾਗਮਾਂ ਵਿੱਚ ਹਿੱਸਾ ਲਿਆ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗੁਰਦੁਆਰਾ ਪਿਪਲੀ ਸਾਹਿਬ ਦਾ ਇਤਿਹਾਸਕ ਅਤੇ ਧਾਰਮਿਕ ਮਹੱਤਵ ਹੈ। ਇੱਥੇ ਆ ਕੇ ਮਨ ਨੂੰ ਅਥਾਹ ਸ਼ਾਂਤੀ ਮਿਲਦੀ ਹੈ। ਸਿੱਖ ਗੁਰੂਆਂ ਨੇ ਸਾਨੂੰ ਮਨੁੱਖਤਾ, ਸੇਵਾ ਅਤੇ ਭਾਈਚਾਰੇ ਦਾ ਮਾਰਗ ਦਿਖਾਇਆ ਹੈ। ਸੂਬਾ ਸਰਕਾਰ ਵੀ ਇਸੇ ਮਾਰਗ 'ਤੇ ਚੱਲਦਿਆਂ 'ਸਭ ਕਾ ਸਾਥ-ਸਭ ਕਾ ਵਿਕਾਸ' ਦੇ ਮੰਤਰ ਨਾਲ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ।

ਇਸ ਮੌਕੇ ਸੰਸਦ ਮੈਂਬਰ ਨਵੀਨ ਜਿੰਦਲ, ਸਾਬਕਾ ਰਾਜ ਮੰਤਰੀ ਸੁਭਾਸ਼ ਸੁਧਾ, ਚੇਅਰਮੈਨ ਰਵਿੰਦਰ ਸਾਂਗਵਾਨ, ਚੇਅਰਮੈਨ ਗੁਰਨਾਮ ਸਿੰਘ ਸੈਣੀ, ਚੇਅਰਮੈਨ ਸੁਭਾਸ਼ ਕਲਸਾਨਾ, ਚੇਅਰਪਰਸਨ ਕੰਵਲਜੀਤ ਕੌਰ, ਚੇਅਰਪਰਸਨ ਮਾਫੀ ਢਾਂਡਾ, ਗੁਰਦੁਆਰਾ ਕਮੇਟੀ ਦੇ ਸੀਨੀਅਰ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਰਹੀ।