ਚੰਡੀਗੜ੍ਹ, 12 ਸਤੰਬਰ:- ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਆਪਣੇ ਸਿਰਸਾ ਦੌਰੇ ਦੌਰਾਨ ਪਿੰਡ ਕੁੱਤਾਬੜ੍ਹ ਪਹੁੰਚ ਕੇ ਸੈਨਿਕ ਸੁਖਚੈਨ ਸਿੰਘ ਨੂੰ ਫੁੱਲ ਅਰਪਿਤ ਕਰ ਕੇ ਭਾਵਪੂਰਤ ਸ਼ਰਧਾਂਜਲੀ ਦਿੱਤੀ ਅਤੇ ਰਾਸ਼ਟਰ ਦੀ ਸੇਵਾ ਵਿੱਚ ਉਨ੍ਹਾਂ ਦੇ ਬਲੀਦਾਨ ਨੂੰ ਨਮਨ ਕੀਤਾ।
ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਦੇਸ਼ ਦੀ ਰੱਖਿਆ ਲਈ ਆਪਣੇ ਪ੍ਰਾਣਾਂ ਦਾ ਬਲੀਦਾਨ ਦੇਣ ਵਾਲੇ ਵੀਰ ਜਵਾਨਾਂ ਦਾ ਤਿਆਗ ਅਤੇ ਸ਼ੌਰਿਆ ਹਮੇਸ਼ਾ ਦੇਸ਼ ਵਾਸੀਆਂ ਲਈ ਪ੍ਰੇਰਣਾ ਸਰੋਤ ਰਹੇਗਾ। ਸ਼ਹੀਦਾਂ ਦਾ ਬਲੀਦਾਨ ਰਾਸ਼ਟਰ ਕਦੇ ਨਹੀਂ ਭੁੱਲ ਸਕਦਾ। ਇਸ ਮੌਕੇ 'ਤੇ ਮੁੱਖ ਮੰਤਰੀ ਨੇ ਸੈਨਿਕ ਸੁਖਚੈਨ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹੌਸਲਾ ਦਿੱਤਾ।
