ਚੰਡੀਗੜ੍ਹ- ਹਰਿਆਣਾ ਸਰਕਾਰ ਨੇ ਅੱਜ ਹਰਿਆਣਾ ਦਿਵਸ ਮੌਕੇ ‘ਦੀਨ ਦਿਆਲ ਲਾਡੋ ਲਕਸ਼ਮੀ ਯੋਜਨਾ’ ਤਹਿਤ ਸੂਬੇ ਦੀਆਂ ਔਰਤਾਂ ਨੂੰ 2100 ਰੁਪਏ ਮਹੀਨਾ ਦੇਣ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਲਈ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਚੰਡੀਗੜ੍ਹ ਸਥਿਤ ਹਰਿਆਣਾ ਨਿਵਾਸ ਵਿਖੇ ਸੂਬੇ ਦੀਆਂ 5.22 ਔਰਤਾਂ ਦੇ ਬੈਂਕ ਖਾਤਿਆਂ ਵਿੱਚ 2100-2100 ਰੁਪਏ ਟਰਾਂਸਫਰ ਕੀਤੇ ਗਏ ਹਨ।
ਇਸ ਯੋਜਨਾ ਅਧੀਨ 31 ਅਕਤੂਬਰ ਨੂੰ ਰਾਤ ਤੱਕ 6.97 ਲੱਖ ਔਰਤਾਂ ਨੇ ਰਜ਼ਿਸਟਰੇਸ਼ਨ ਕੀਤੀ ਹੈ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ 23 ਸਾਲ ਤੋਂ ਵੱਧ ਉਮਰ 23 ਸਾਲ ਤੋਂ ਵੱਧ ਉਮਰ ਸੂਬੇ ਦੀਆਂ ਔਰਤਾਂ 2100 ਰੁਪਏ ਪ੍ਰਤੀ ਮਹੀਨਾ ਦਿੱਤਾ ਜਾਵੇਗਾ।
ਹਰਿਆਣਾ ਸਰਕਾਰ ਵੱਲੋਂ ਪਹਿਲੇ ਪੜਾਅ ਵਿੱਚ ਇਕ ਲੱਖ ਰੁਪਏ ਸਲਾਨਾ ਆਮਦਨ ਵਾਲੇ ਪਰਿਵਾਰਾਂ ਦੀਆਂ 23 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਮੁੱਖ ਮੰਤਰੀ ਸੈਣੀ ਨੇ ਹਰਿਆਣਾ ਦਿਵਸ ਮੌਕੇ ਔਰਤਾਂ ਨੂੰ 2100 ਰੁਪਏ ਮਹੀਨਾ ਦੇਣ ਦੀ ਕੀਤੀ ਸ਼ੁਰੂਆਤ
