ਚੰਡੀਗੜ੍ਹ (ਹਰਮਿੰਦਰ ਸਿੰਘ ਨਾਗਪਾਲ):- ਪ੍ਰਸਿੱਧ ਪੰਜਾਬੀ ਲੇਖਕ ਬਹਾਦਰ ਸਿੰਘ ਗੋਂਸਲ ਨੇ ਅੱਜ ਆਪਣੇ ਨਿਵਾਸ ਸਥਾਨ ’ਤੇ ਆਪਣੀ ਨਵ-ਪ੍ਰਕਾਸ਼ਿਤ ਬਾਲ ਪੁਸਤਕ ‘ਬਾਲ ਸਿਖਿਆ ਸਾਗਰ’ ਹਿੰਦੀ ਦੇ ਪ੍ਰਸਿੱਧ ਸਾਹਿਤਕਾਰ ਪ੍ਰੇਮ ਵਿਜ ਨੂੰ ਭੇਟ ਕੀਤੀ। ਇਹ ਪੁਸਤਕ ਬਾਲ ਕਹਾਣੀਆਂ ਦਾ ਸੰਗ੍ਰਹਿ ਹੈ, ਜਿਸ ਵਿੱਚ 153 ਬਾਲ ਕਹਾਣੀਆਂ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਬਹਾਦਰ ਸਿੰਘ ਗੋਂਸਲ ਦਾ ਪੰਜਾਬੀ ਬਾਲ ਕਹਾਣੀ ਲੇਖਣ ਵਿੱਚ ਮਹੱਤਵਪੂਰਨ ਸਥਾਨ ਹੈ। ਹੁਣ ਤੱਕ ਉਨ੍ਹਾਂ ਦੀਆਂ 125 ਪੁਸਤਕਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ। ਉਨ੍ਹਾਂ ਦੀਆਂ ਕਈ ਪੁਸਤਕਾਂ ਦਾ ਹਿੰਦੀ ਅਤੇ ਅੰਗਰੇਜ਼ੀ ਵਿੱਚ ਵੀ ਅਨੁਵਾਦ ਹੋ ਚੁੱਕਾ ਹੈ। ਸ੍ਰੀ ਗੋਂਸਲ ਨੂੰ ਚੰਡੀਗੜ੍ਹ ਸਾਹਿਤ ਅਕਾਦਮੀ ਸਮੇਤ ਵੱਖ-ਵੱਖ ਸੰਸਥਾਵਾਂ ਵੱਲੋਂ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ।