ਪਟਿਆਲਾ, 7 ਸਤੰਬਰ:- ਭਾਰਤ ਵਿੱਚ ਮਹਾਨ ਕ੍ਰਾਂਤੀਕਾਰੀ ਅਵਤਾਰਾਂ, ਗੁਰੂਆਂ, ਯੋਧਿਆਂ ਦੀਆਂ ਕਹਾਣੀਆਂ ਬੱਚਿਆਂ ਵਿੱਚ ਜੋਸ਼, ਹਿੰਮਤ, ਹੌਸਲੇ, ਬੁਲੰਦ ਅਤੇ ਉਨ੍ਹਾਂ ਨੂੰ ਮਾਨਵਤਾ ਦੇ ਸੱਚੇ ਮਦਦਗਾਰ ਦੋਸਤ ਬਣਾਉਣ ਲਈ ਉਤਸ਼ਾਹਿਤ ਕਰਦੀਆਂ ਹਨ। ਇਹ ਵਿਚਾਰ ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਏ ਅੰਤਰ ਸਕੂਲ ਭਾਸ਼ਣ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਦੇ ਕੇ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਸ਼੍ਰੀਮਤੀ ਸਰਲਾ, ਪੰਜਾਬ ਪੁਲਿਸ ਦੇ ਏ.ਐਸ.ਆਈ. ਰਾਮ ਸਰਨ ਅਤੇ ਫਸਟ ਏਡ ਸੇਫਟੀ ਸਿਹਤ ਜਾਗਰੂਕਤਾ ਮਿਸ਼ਨ ਦੇ ਚੀਫ ਟ੍ਰੇਨਰ ਸ਼੍ਰੀ ਕਾਕਾ ਰਾਮ ਵਰਮਾ ਵੱਲੋਂ ਪ੍ਰਗਟ ਕੀਤੇ।
ਬੱਚਿਆਂ ਵੱਲੋਂ ਭਗਵਾਨ ਸ਼੍ਰੀ ਕ੍ਰਿਸ਼ਨ ਜੀ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ, ਨੇਤਾ ਜੀ ਸੁਭਾਸ਼ ਚੰਦਰ ਬੋਸ ਅਤੇ ਭਾਰਤ ਰਤਨ ਡਾਕਟਰ ਏ.ਪੀ.ਜੇ. ਅਬਦੁਲ ਕਲਾਮ ਵੱਲੋਂ ਆਪਣੇ ਦੇਸ਼, ਸਮਾਜ, ਮਾਨਵਤਾ ਦੀ ਸੁਰੱਖਿਆ, ਉਨਤੀ, ਖੁਸ਼ਹਾਲੀ ਲਿਆਉਣ ਲਈ ਸਹਿਣ ਕੀਤੇ ਦੁੱਖ ਦਰਦਾਂ, ਪ੍ਰੇਸ਼ਾਨੀਆਂ, ਹੱਕਾਂ ਦੀ ਪ੍ਰਵਾਹ ਨਾ ਕਰਦੇ ਹੋਏ, ਕੀਤੇ ਮਹਾਨ ਕਾਰਜਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
ਬੱਚਿਆਂ ਨੂੰ ਇਨ੍ਹਾਂ ਮਹਾਨ ਕ੍ਰਾਂਤੀਕਾਰੀ ਯੋਧਿਆਂ ਅਤੇ ਬੱਚਿਆਂ ਦੇ ਮਾਪਿਆਂ, ਬਜ਼ੁਰਗਾਂ ਵੱਲੋਂ ਕੀਤੀਆਂ ਕੁਰਬਾਨੀਆਂ, ਤਿਆਗ, ਸੰਘਰਸ਼ਮਈ ਜੀਵਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਬੱਚਿਆਂ ਦੀ ਜੱਜਮੈਂਟ ਪੰਜਾਬ ਕਾਲਜ ਆਫ ਐਜੂਕੇਸ਼ਨ ਦੇ ਅਧਿਆਪਕਾਂ ਖੁਸ਼ੀ ਜਿੰਦਲ ਅਤੇ ਰਵਨੀਤ ਕੌਰ ਨੇ ਕੀਤੀ।
ਬੱਚਿਆਂ ਨੂੰ ਸਮਝਾਇਆ ਕਿ ਜ਼ਿੰਦਗੀ ਦਾ ਮਕਸਦ ਆਪਣੇ ਘਰ ਪਰਿਵਾਰ, ਮਾਪਿਆਂ, ਦੇਸ਼, ਮਾਨਵਤਾ ਅਤੇ ਵਾਤਾਵਰਨ ਦੀ ਸੁਰੱਖਿਆ, ਖੁਸ਼ਹਾਲੀ, ਉਨਤੀ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ, ਨਾ ਕਿ ਆਪਣੀਆਂ ਖੁਸ਼ੀਆਂ, ਸਹੂਲਤਾਂ, ਖਾਹਿਸ਼ਾਂ, ਇਛਾਵਾਂ ਦੀ ਪੂਰਤੀ ਲਈ ਆਪਣੇ ਭਵਿੱਖ ਨੂੰ ਨਸ਼ਿਆਂ, ਅਪਰਾਧਾਂ, ਬਿਮਾਰੀਆਂ, ਹਾਦਸਿਆਂ ਅਤੇ ਤਣਾਓ ਪ੍ਰੇਸ਼ਾਨੀਆਂ ਰਾਹੀਂ ਬਰਬਾਦ ਕਰਨਾ।
ਬੱਚਿਆਂ ਨੂੰ ਸੰਤ ਸਿਪਾਹੀ ਬਣਾਉਣ ਲਈ ਕ੍ਰਾਂਤੀਕਾਰੀ ਭਾਰਤੀ ਯੋਧਿਆਂ ਦੇ ਜੀਵਨ ਬਾਰੇ ਜਾਗਰੂਕ ਕੀਤਾ
