ਨਵਾਂਸ਼ਹਿਰ /ਕਾਠਗੜ੍ਹ,16 ਨਵੰਬਰ ( ਜਤਿੰਦਰ ਪਾਲ ਸਿੰਘ ਕਲੇਰ ) ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਸੁੱਧਾ ਮਾਜਰਾ ਵਿਖੇ ਹੈਡ ਟੀਚਰ ਸ੍ਰੀਮਤੀ ਇੰਦਰਜੀਤ ਕੌਰ ਦੀ ਅਗਵਾਈ ਵਿੱਚ ਬਾਲ ਅਤੇ ਐਫ ਐਨ ਮੇਲਾ ਆਯੋਜਿਤ ਕੀਤਾ ਗਿਆ। ਇਸ ਮੌਕੇ ਸਕੂਲ ਅਧਿਆਪਕਾਂ ਵੱਲੋਂ ਜਿੱਥੇ ਬੱਚਿਆਂ ਦੇ ਮਾਪਿਆਂ ਤੇ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਉੱਥੇ ਹੀ ਬੱਚਿਆਂ ਦੀਆਂ ਮਾਵਾਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ ਅਤੇ ਵਿਭਾਗ ਦੀਆਂ ਪਾਲਸੀਆਂ ਤੋਂ ਜਾਣੂ ਕਰਵਾਇਆ ਗਿਆ। ਇਸ ਦੌਰਾਨ ਸਿੱਖਿਆ ਦਾ ਮਿਆਰ ਅਤੇ ਬੱਚਿਆਂ ਦੇ ਸਰਬਪੱਖੀ ਵਿਕਾਸ ਦੀਆਂ ਸੰਭਾਵਨਾਵਾਂ ਸਬੰਧੀ ਵਿਸਥਾਰ ਪੂਰਵਕ ਗੱਲਬਾਤ ਕੀਤੀ ਗਈ।
ਇਸ ਮੌਕੇ ਮੈਡਮ ਇੰਦਰਜੀਤ ਕੌਰ ਤੋਂ ਇਲਾਵਾ ਮਾਸਟਰ ਚੰਦਰ ਦੇਵ ਸਿੰਘ, ਸੁਰਭੀ ਸ਼ਾਰਦਾ, ਆਸ਼ਾ ਰਾਣੀ, ਰੀਟਾ ਅਤੇ ਜਸਵਿੰਦਰ ਕੌਰ ਵੀ ਹਾਜ਼ਰ ਸਨ।
