ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਨਵੰਬਰ: ਜ਼ਿਲ੍ਹਾ ਰੈਡ ਕਰਾਸ ਸ਼ਾਖਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਸ੍ਰੀਮਤੀ ਕੋਮਲ ਮਿੱਤਲ, ਆਈ.ਏ.ਐਸ., ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਬਾਲ ਦਿਵਸ ਖੁਸ਼ਗਵਾਰ ਮਾਹੌਲ ਵਿੱਚ ਮਨਾਇਆ ਗਿਆ। ਇਹ ਸਮਾਰੋਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਚਲਾਈ ਜਾ ਰਹੀ ਕਰੈੱਚ ਵਿੱਚ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦੀ ਹਾਜ਼ਰੀ ਵਿੱਚ ਆਯੋਜਿਤ ਕੀਤਾ ਗਿਆ।
ਮੌਕੇ ‘ਤੇ ਬੱਚਿਆਂ ਵੱਲੋਂ ਗਾਇਕੀ, ਖੇਡਾਂ ਅਤੇ ਨਿਰਤ ਦੇ ਮੁਕਾਬਲਿਆਂ ਵਿੱਚ ਬੜੇ ਉਤਸ਼ਾਹ ਨਾਲ ਹਿੱਸਾ ਲਿਆ ਗਿਆ। ਸ੍ਰੀ ਹਰਬੰਸ ਸਿੰਘ, ਸਕੱਤਰ ਰੈਡ ਕਰਾਸ ਸੁਸਾਇਟੀ ਨੇ ਜੇਤੂ ਬੱਚਿਆਂ ਨੂੰ ਇਨਾਮ ਵੰਡੇ ਅਤੇ ਉਨ੍ਹਾਂ ਦਾ ਉਤਸ਼ਾਹ ਵਧਾਇਆ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾ ਸਿਰਫ਼ ਬੱਚਿਆਂ ਦੇ ਸੁਭਾਅ ਵਿਚ ਸਕਾਰਾਤਮਕ ਤਬਦੀਲੀ ਲਿਆਉਂਦੀਆਂ ਹਨ, ਸਗੋਂ ਉਨ੍ਹਾਂ ਦੇ ਸਮੂਹਿਕ ਵਿਕਾਸ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ।
ਮੌਜੂਦ ਮਾਪਿਆਂ ਨੇ ਇਸ ਪਹਿਲ ‘ਤੇ ਖੁਸ਼ੀ ਪ੍ਰਗਟਾਈ ਅਤੇ ਕਰੈੱਚ ਵੱਲੋਂ ਬੱਚਿਆਂ ਦੀ ਚੰਗੀ ਸੰਭਾਲ ਲਈ ਪ੍ਰਸ਼ੰਸਾ ਕੀਤੀ।