ਗੜ੍ਹਸ਼ੰਕਰ (ਹਰੀ ਕ੍ਰਿਸ਼ਨ ਗੰਗੜ):- ਖੁਰਾਲਗੜ੍ਹ ਸਾਹਿਬ ਨਿਵਾਸੀ ਅਤੇ ਸੀ.ਆਈ.ਡੀ. ਨੰਗਲ ਦੇ ਇੰਚਾਰਜ ਸਬ ਇੰਸਪੈਕਟਰ ਜਗਦੀਸ਼ ਸਿੰਘ ਨੂੰ ਉਨ੍ਹਾਂ ਦੀ ਇਮਾਨਦਾਰੀ, ਮਿਹਨਤ, ਲਗਨ ਅਤੇ ਡਿਊਟੀ ਪ੍ਰਤੀ ਸਮਰਪਣ ਲਈ ਵੱਕਾਰੀ ਡੀ.ਜੀ.ਪੀ. ਡਿਸਕ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਪੁਲਿਸ ਵਿਭਾਗ ਵਿੱਚ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਅਤੇ ਜ਼ਿੰਮੇਵਾਰੀਆਂ ਪ੍ਰਤੀ ਨਿਸ਼ਠਾ ਨੂੰ ਦੇਖਦੇ ਹੋਏ ਪ੍ਰਦਾਨ ਕੀਤਾ ਗਿਆ।

ਸਬ ਇੰਸਪੈਕਟਰ ਜਗਦੀਸ਼ ਸਿੰਘ ਨੇ ਆਪਣੀ ਸੇਵਾ ਦੌਰਾਨ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਵਿਭਾਗੀ ਜ਼ਿੰਮੇਵਾਰੀਆਂ ਨਿਭਾਈਆਂ ਹਨ। ਉਨ੍ਹਾਂ ਦੀ ਕਾਰਜਕੁਸ਼ਲਤਾ, ਮਿਹਨਤ ਅਤੇ ਸਮਰਪਣ ਨੂੰ ਦੇਖਦਿਆਂ ਉਨ੍ਹਾਂ ਨੂੰ ਇਸ ਵੱਕਾਰੀ ਸਨਮਾਨ ਲਈ ਚੁਣਿਆ ਗਿਆ।

ਡੀ.ਜੀ.ਪੀ. ਡਿਸਕ ਐਵਾਰਡ ਮਿਲਣਾ ਉਨ੍ਹਾਂ ਦੀ ਕਾਰਜਸ਼ੈਲੀ ਅਤੇ ਸੇਵਾ ਭਾਵਨਾ ਦਾ ਮਾਣ ਹੈ। ਇਸ ਪ੍ਰਾਪਤੀ ਨਾਲ ਉਨ੍ਹਾਂ ਦੇ ਸਾਥੀਆਂ ਅਤੇ ਸ਼ੁਭਚਿੰਤਕਾਂ ਵਿੱਚ ਖੁਸ਼ੀ ਦਾ ਮਾਹੌਲ ਹੈ।