ਨਵਾਂਸ਼ਹਿਰ, 26 ਅਗਸਤ:- ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਜੀ ਦੇ ਪ੍ਰਾਪਤ ਹੁਕਮਾਂ ਤਹਿਤ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋਂ ਮਿਤੀ 24.08.2026 ਨੂੰ ਡਿਪਟੀ ਮੈਨੇਜਰ, ਲੀਡ ਬੈਂਕ ਮੈਨੇਜਰ, ਸ਼ਹੀਦ ਭਗਤ ਸਿੰਘ ਨਗਰ ਅਤੇ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਮਿਤੀ 12.09.2026 ਨੂੰ ਲੱਗ ਰਹੀ ਕੌਮੀ ਲੋਕ ਅਦਾਲਤ ਸਬੰਧੀ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਦੌਰਾਨ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਜੀ ਵੱਲੋਂ ਦੱਸਿਆ ਗਿਆ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਅਦਾਲਤੀ ਅਤੇ ਪ੍ਰੀ-ਲਿਟੀਗੇਟਿਵ ਪੜਾਅ ’ਤੇ ਆਏ ਰਾਜ਼ੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਮਿਤੀ 12.09.2026 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ।
ਇਸ ਸਬੰਧੀ ਮੀਟਿੰਗ ਵਿੱਚ ਹਾਜ਼ਰ ਡਿਪਟੀ ਮੈਨੇਜਰ, ਲੀਡ ਬੈਂਕ ਮੈਨੇਜਰ, ਸ਼ਹੀਦ ਭਗਤ ਸਿੰਘ ਨਗਰ ਅਤੇ ਬੈਂਕ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਬੈਂਕਾਂ ਨਾਲ ਲੰਬਿਤ ਕੇਸ ਇਸ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਲਗਾਏ ਜਾਣ, ਤਾਂ ਜੋ ਉਨ੍ਹਾਂ ਦਾ ਆਪਸੀ ਸਹਿਮਤੀ ਨਾਲ ਫੌਰੀ ਅਤੇ ਯੋਗ ਨਿਪਟਾਰਾ ਕੀਤਾ ਜਾ ਸਕੇ। ਇਸ ਦੇ ਨਾਲ ਹੀ ਲੋਕ ਅਦਾਲਤ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਵੀ ਕਿਹਾ ਗਿਆ।