ਲੁਧਿਆਣਾ-06 ਦਸੰਬਰ-2025- ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦਾ ਹਫ਼ਤਾ ਭਰ ਚੱਲਿਆ ਅੰਤਰ-ਕਾਲਜ ਯੁਵਕ ਮੇਲਾ ‘ਯੁਵ-ਤਰੰਗ’ ਧੂਮਧਾਮ ਨਾਲ ਸਮਾਪਤ ਹੋਇਆ। ਇਸ ਮੌਕੇ ਸ਼੍ਰੀ ਹਰਪ੍ਰੀਤ ਸਿੰਘ ਸੰਧੂ, ਰਾਜ ਸੂਚਨਾ ਕਮਿਸ਼ਨਰ, ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਉਨ੍ਹਾਂ ਯੁਵਕ ਮੇਲੇ ਦੌਰਾਨ ਵਿਦਿਆਰਥੀਆਂ ਦੀ ਲਗਨ ਅਤੇ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਵੈਟਨਰੀ ਯੂਨੀਵਰਸਿਟੀ ਉਨ੍ਹਾਂ ਨੂੰ ਸਮਾਜ ਦੀ ਸੇਵਾ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ।ਡਾ. ਸਤਿਬੀਰ ਸਿੰਘ ਗੋਸਲ, ਉਪ-ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਡਾ. ਨਿਰਮਲ ਜੌੜਾ, ਨਿਰਦੇਸ਼ਕ ਵਿਦਿਆਰਥੀ ਭਲਾਈ, ਪੀ ਏੁ ਯੂ, ਡਾ. ਕਿਰਨ ਬੈਂਸ, ਡੀਨ, ਕਾਲਜ
ਆਫ ਕਮਿਊਨਿਟੀ ਸਾਇੰਸ, ਪੀ ਏ ਯੂ ਅਤੇ ਮਸ਼ਹੂਰ ਪੰਜਾਬੀ ਗਾਇਕ ਸ਼੍ਰੀ ਪੰਮੀ ਬਾਈ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।
ਸਮਾਗਮ ਦੀ ਪ੍ਰਧਾਨਗੀ ਡਾ. ਜਤਿੰਦਰ ਪਾਲ ਸਿੰਘ ਗਿੱਲ, ਉਪ-ਕੁਲਪਤੀ ਨੇ ਕੀਤੀ। ਉਨ੍ਹਾਂ ਨੇ ਕਿਹਾ ਕਿ ਯੁਵਕ ਮੇਲਾ ਵਿਦਿਆਰਥੀਆਂ ਦੀ ਸਮੁੱਚੀ ਸ਼ਖ਼ਸੀਅਤ ਨੂੰ ਉੱਚਾ ਚੁੱਕਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ ਅਤੇ ਇਸ ਸਮਾਗਮ ਦੇ ਸਫ਼ਲ ਆਯੋਜਨ ਲਈ ਯੂਨੀਵਰਸਿਟੀ ਦੇ ਅਧਿਕਾਰੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਸ਼੍ਰੀ ਸੰਧੂ ਜੀ ਵੱਲੋਂ ਆਪਣਾ ਕੀਮਤੀ ਸਮਾਂ ਕੱਢਣ ਲਈ ਧੰਨਵਾਦ ਕੀਤਾ।
ਡਾ. ਰਾਬਿੰਦਰ ਸਿੰਘ ਔਲਖ, ਨਿਰਦੇਸ਼ਕ ਵਿਦਿਆਰਥੀ ਭਲਾਈ ਨੇ ਦੱਸਿਆ ਕਿ 14ਵਾਂ ਅੰਤਰ ਕਾਲਜ ਯੁਵਕ ਮੇਲਾ 26 ਨਵੰਬਰ ਨੂੰ ਸ਼ੁਰੂ ਹੋਇਆ ਸੀ। ਇਹ ਮੇਲਾ ਦੋ ਪੜਾਵਾਂ ਵਿੱਚ ਆਯੋਜਿਤ ਕੀਤਾ ਗਿਆ: 26-29 ਨਵੰਬਰ ਅਤੇ 03-05 ਦਸੰਬਰ, 2025। ਡਾ. ਔਲਖ ਨੇ ਸਮਾਗਮ ਦੇ ਸਫਲ ਆਯੋਜਨ ਲਈ ਉਪ-ਕੁਲਪਤੀ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਸਟਾਫ ਅਤੇ ਵਿਦਿਆਰਥੀਆਂ ਦੇ ਭਰਪੂਰ ਸਹਿਯੋਗ ਦੀ ਵੀ ਸ਼ਲਾਘਾ ਕੀਤੀ। ਇਸ ਸਮਾਗਮ ਦੌਰਾਨ ਬਾਲੀਵੁਡ ਦੇ ਉੱਘੇ ਅਦਾਕਾਰ ਸ਼੍ਰੀ ਧਰਮਿੰਦਰ ਨੂੰ ਸ਼ਰਧਾਂਜਲੀ ਦਿੱਤੀ ਗਈ।
ਡਾ. ਸਰਪ੍ਰੀਤ ਸਿੰਘ ਘੁੰਮਣ, ਪ੍ਰਬੰਧਕੀ ਸਕੱਤਰ ਨੇ ਦੱਸਿਆ ਕਿ 250 ਤੋਂ ਵੱਧ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਨਾਲ ਕਈ ਮੁਕਾਬਲੇ ਕਰਵਾਏ ਗਏ। ਕਾਲਜ ਆਫ਼ ਫਿਸ਼ਰੀਜ਼, ਕਾਲਜ ਆਫ਼ ਵੈਟਨਰੀ ਸਾਇੰਸ, ਲੁਧਿਆਣਾ ਅਤੇ ਰਾਮਪੁਰਾ ਫੂਲ, ਕਾਲਜ ਆਫ਼ ਡੇਅਰੀ ਅਤੇ ਫੂਡ ਸਾਇੰਸ ਟੈਕਨਾਲੋਜੀ, ਕਾਲਜ ਆਫ ਐਨੀਮਲ ਬਾਇਓਟੈਕਨਾਲੋਜੀ, ਖਾਲਸਾ ਕਾਲਜ ਆਫ ਵੈਟਨਰੀ ਐਂਡ ਐਨੀਮਲ ਸਾਇੰਸਜ਼, ਅੰਮ੍ਰਿਤਸਰ ਅਤੇ ਵੈਟਨਰੀ ਪੌਲੀਟੈਕਨਿਕ ਕਾਲਝਰਾਣੀ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਤਰਾਂ ਜਿਵੇਂ ਕਿ ਫਾਈਨ ਆਰਟਸ, ਗਾਇਕੀ, ਨਾਚ ਅਤੇ ਸਾਹਿਤਕ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਪ੍ਰਸਿੱਧ ਪੰਜਾਬੀ ਗਾਇਕ ਸ਼੍ਰੀ ਹਰਦੀਪ ਗਰੇਵਾਲ ਨੇ ਆਪਣੀ ਸੁਰੀਲੀ ਆਵਾਜ਼ ਨਾਲ ਸਰੋਤਿਆਂ ਦਾ ਮਨ ਮੋਹ ਲਿਆ ਅਤੇ ਪੰਜਾਬੀ ਗੀਤਾਂ ਨਾਲ ਸਰੋਤਿਆਂ ਦਾ ਮਨੋਰੰਜਨ ਕੀਤਾ।
ਇਨਾਮ ਵੰਡ ਸਮਾਰੋਹ ਦੌਰਾਨ ਸ਼੍ਰੀ ਹਰਪ੍ਰੀਤ ਸਿੰਘ ਸੰਧੂ, ਡਾ. ਜਤਿੰਦਰ ਪਾਲ ਸਿੰਘ ਗਿੱਲ ਅਤੇ ਹੋਰ ਪਤਵੰਤਿਆਂ ਨੇ ਜੇਤੂਆਂ ਨੂੰ ਇਨਾਮ ਵੰਡੇ। ਉੱਘੇ ਪੰਜਾਬੀ ਅਭਿਨੇਤਾ ਅਤੇ ਕਬੱਡੀ ਕੁਮੈਂਟੇਟਰ ਡਾ. ਦਰਸ਼ਨ ਬੜੀ ਦੇ ਨਾਮ `ਤੇ ਸਰਵੋਤਮ ਅਦਾਕਾਰ ਲੜਕੇ ਅਤੇ ਲੜਕੀ ਨੂੰ ਗੋਲਡ ਮੈਡਲ ਅਤੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ।
ਡਾ. ਘੁੰਮਣ, ਨੇ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਦੱਸਿਆ:-
ਓਵਰ ਆਲ ਟਰਾਫੀ
ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ
ਰਨਰਜ਼-ਅਪ ਟਰਾਫੀ
ਕਾਲਜ ਆਫ ਵੈਟਨਰੀ ਸਾਇੰਸ, ਰਾਮਪੁਰਾ ਫੂਲ
ਵਾਈਸ ਚਾਂਸਲਰ ਟਰਾਫੀ
ਪੁਨੀਤ ਰੇਹਾਨ (ਲੜਕਾ)
ਇਸ਼ਨੂਰ ਕੌਰ (ਲੜਕੀ)
ਕੋਮਲ ਕਲਾਵਾਂ ਟਰਾਫੀ
ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ
ਸੰਗੀਤ ਟਰਾਫੀ
ਕਾਲਜ ਆਫ ਫ਼ਿਸ਼ਰੀਜ਼
ਲਿਟਰੇਰੀ (ਸਾਹਿਤਕ) ਟਰਾਫੀ
ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ
ਨਾਟਕਾਂ ਦੀ ਟਰਾਫੀ
ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ
ਨਾਚ ਦੀ ਟਰਾਫੀ
ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ
ਸਮੂਹ ਨਾਚ ਲੜਕੇ
1. ਕਾਲਜ ਆਫ ਵੈਟਨਰੀ ਸਾਇੰਸ, ਰਾਮਪੁਰਾ ਫੂਲ
2. ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ
3. ਕਾਲਜ ਆਫ ਫ਼ਿਸ਼ਰੀਜ਼
ਸਮੂਹ ਨਾਚ ਲੜਕੀਆਂ
1. ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ
2. ਕਾਲਜ ਆਫ ਐਨੀਮਲ ਬਾਇਓਤਕਨਾਲੋਜੀ
3. ਕਾਲਜ ਆਫ ਵੈਟਨਰੀ ਸਾਇੰਸ, ਰਾਮਪੁਰਾ ਫੂਲ
ਸਰਵਉੱਤਮ ਡਾਂਸਰ (ਲੜਕਾ)
ਜਤਿਨ ਠਾਕੁਰ, ਕਾਲਜ ਆਫ ਵੈਟਨਰੀ ਸਾਇੰਸ, ਰਾਮਪੁਰਾ ਫੂਲ
ਸਰਵਉੱਤਮ ਡਾਂਸਰ (ਲੜਕੀ)
ਦਿਲਰਾਜ ਕੌਰ, ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ
ਸਰਵਉੱਤਮ ਅਦਾਕਾਰ (ਲੜਕੀ)
ਪਰਮਪ੍ਰੀਤ ਕੌਰ, ਕਾਲਜ ਆਫ ਵੈਟਨਰੀ ਸਾਇੰਸ, ਰਾਮਪੁਰਾ ਫੂਲ
ਸਰਵਉੱਤਮ ਅਦਾਕਾਰ (ਲੜਕਾ)
ਨਿਖਿਲ ਕੁਮਾਰ, ਕਾਲਜ ਆਫ ਐਨੀਮਲ ਬਾਇਓਤਕਨਾਲੋਜੀ
ਸਰਵਉੱਤਮ ਕਲਾਕਾਰ (ਕੋਮਲ ਕਲਾਵਾਂ)
ਪੁਨੀਤ ਰੇਹਾਨ, ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ
ਇਸ਼ਨੂਰ ਕੌਰ, ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ
ਵਾਦ-ਵਿਵਾਦ ਭਾਸ਼ਣ ਦੇ ਸਰਵਉਤਮ ਬੁਲਾਰੇ
ਅਨੁਸ਼ਕਾ ਅਤਰੀ, ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ
ਖੁਸ਼ਨੀਤ ਕੌਰ, ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ
ਸਰਵਉੱਤਮ ਬੁਲਾਰਾ ਲਿਟਰੇਰੀ (ਸਾਹਿਤਕ)
ਖੁਸ਼ਨੀਤ ਕੌਰ, ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ
ਸਰਵਉੱਤਮ ਗਾਇਕ
ਅੰਕੇਸ਼, ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ
