ਪਟਿਆਲਾ:- ਪੰਜਾਬ ਵੱਲੋਂ ਕਾਮਰੇਡ ਭਗਵਾਨ ਸਿੰਘ ਅਣਖੀ ਜੀ ਦੀ 34ਵੀਂ ਬਰਸੀ ਕਾਮਰੇਡ ਜਰਨੈਲ ਸਿੰਘ ਔਲਖ ਪ੍ਰਧਾਨ ਪੰਜਾਬ ਦੀ ਪ੍ਰਧਾਨਗੀ ਹੇਠ ਕਾਮਰੇਡ ਭਗਵਾਨ ਸਿੰਘ ਅਣਖੀ ਭਵਨ, ਫੈਕਟਰੀ ਏਰੀਆ ਪਟਿਆਲਾ ਵਿਖੇ ਮਨਾਈ ਗਈ। ਇਸ ਮੌਕੇ ਪੰਜਾਬ ਦੇ ਹਰ ਕੋਨੇ ਤੋਂ ਹਜ਼ਾਰਾਂ ਬਿਜਲੀ ਮੁਲਾਜਮ ਸਾਥੀ ਸ਼ਰਧਾਂਜਲੀ ਭੇਟ ਕਰਨ ਲਈ ਇਕੱਠੇ ਹੋਏ।
ਪ੍ਰੈਸ ਬਿਆਨ ਜਾਰੀ ਕਰਦਿਆਂ ਸੂਬਾਈ ਜਨਰਲ ਸਕੱਤਰ ਬਲਜੀਤ ਸਿੰਘ ਮੋਦਲਾ ਨੇ ਦੱਸਿਆ ਕਿ ਬਰਸੀ ਨੂੰ ਸੰਬੋਧਨ ਕਰਨ ਲਈ ਕਾਮਰੇਡ ਹਰਦੇਵ ਅਰਸ਼ੀ, ਕਾਮਰੇਡ ਸਿਕੰਦਰ ਨਾਥ, ਆਲ ਇੰਡੀਆ ਕਿਸਾਨ ਸਭਾ ਦੇ ਪ੍ਰਧਾਨ ਕਾਮਰੇਡ ਜੋਗਿੰਦਰ ਸਾਂਬਰ, ਜਗਜੀਤ ਸਿੰਘ ਜ਼ੋਗਾ ਅਤੇ ਬ੍ਰਿਜ ਲਾਲ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।
ਕਾਮਰੇਡ ਹਰਦੇਵ ਅਰਸ਼ੀ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਮੁਲਾਜਮ, ਕਿਸਾਨ, ਮਜਦੂਰ ਅਤੇ ਵਿਦਿਆਰਥੀ ਵਿਰੋਧੀ ਨੀਤੀਆਂ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ 11 ਸਾਲਾਂ ਦੌਰਾਨ ਮਹਿੰਗਾਈ ਅਤੇ ਬੇਰੁਜ਼ਗਾਰੀ ਬੇਹੱਦ ਵਧੀ ਹੈ, ਦੇਸ਼ ‘ਤੇ ਵਿਦੇਸ਼ੀ ਕਰਜ਼ਾ ਰਿਕਾਰਡ ਪੱਧਰ ‘ਤੇ ਪਹੁੰਚ ਗਿਆ ਹੈ ਅਤੇ ਪਬਲਿਕ ਸੈਕਟਰ ਦੇ ਅਦਾਰੇ ਕੋਢੀਆਂ ਦੇ ਭਾਅ ਨਿੱਜੀ ਹੱਥਾਂ ਵਿੱਚ ਦਿੱਤੇ ਜਾ ਰਹੇ ਹਨ। ਸਰਕਾਰ ਲੋਕੀ ਮੁੱਦਿਆਂ ਤੋਂ ਧਿਆਨ ਹਟਾ ਕੇ ਧਰਮਕ ਧ੍ਰੁਵੀਕਰਨ ਕਰ ਰਹੀ ਹੈ।
ਕਾਮਰੇਡ ਜੋਗਿੰਦਰ ਸਾਂਬਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਮੁਲਾਜਮਾਂ ਦੇ ਹੱਕਾਂ ‘ਤੇ ਲਗਾਤਾਰ ਡਾਕਾ ਮਾਰ ਰਹੀ ਹੈ। ਐਮ.ਐਸ.ਪੀ. ਗਰੰਟੀ ਕਾਨੂੰਨ ਤੋਂ ਟਾਲਮਟੋਲ ਕੀਤੀ ਜਾ ਰਹੀ ਹੈ ਅਤੇ ਕਿਸਾਨ ਕਰਜ਼ੇ ਹੇਠ ਦਬੇ ਹੋਏ ਹਨ, ਜਦਕਿ ਕਾਰਪੋਰੇਟਾਂ ਦੇ ਲੱਖਾਂ ਕਰੋੜਾਂ ਦੇ ਕਰਜ਼ੇ ਮਾਫ਼ ਕੀਤੇ ਜਾ ਰਹੇ ਹਨ।
ਬਰਸੀ ਮੌਕੇ ਪੰਜ ਮਤੇ ਪਾਸ ਕੀਤੇ ਗਏ, ਜਿਨ੍ਹਾਂ ਰਾਹੀਂ ਕਿਰਤ ਕੋਡ ਵਾਪਸ ਲੈਣ, ਬਿਜਲੀ ਸੋਧ ਬਿੱਲ 2025 ਰੱਦ ਕਰਨ, ਸਰਕਾਰੀ ਜਾਇਦਾਦਾਂ ਦੀ ਵਿਕਰੀ ਰੋਕਣ, ਮੁਲਾਜਮਾਂ ਨਾਲ ਹੋਈਆਂ ਸਹਿਮਤੀਆਂ ਲਾਗੂ ਕਰਨ ਅਤੇ ਪਬਲਿਕ ਸੈਕਟਰ ਦੇ ਨਿਜੀਕਰਨ ਨੂੰ ਤੁਰੰਤ ਬੰਦ ਕਰਨ ਦੀ ਮੰਗ ਕੀਤੀ ਗਈ।
ਕਾਮਰੇਡ ਭਗਵਾਨ ਸਿੰਘ ਅਣਖੀ ਦੀ 34ਵੀਂ ਬਰਸੀ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਤਿੱਖਾ ਸੁਰ
