ਐਸ ਏ ਐਸ ਨਗਰ, 18 ਸਤੰਬਰ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਏ ਐਸ ਆਈ ਜਨਕ ਰਾਜ ਵੱਲੋਂ ਗੋਲਡਨ ਬੈਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਸੋਹਾਣਾ ਅਤੇ ਸੈਂਟ ਮੈਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼-11 ਵਿਖੇ ਅਧਿਆਪਕਾਂ, ਬੱਸ ਡਰਾਇਵਰਾਂ ਅਤੇ ਫੀਮੇਲ ਅਟੈਂਡੈਂਟਾ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਕੀਤਾ ਗਿਆ ਜਿਸ ਦੌਰਾਨ ਲੇਨ ਡਰਾਇਵਿੰਗ, ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ, ਪ੍ਰੈਸ਼ਰ ਹਾਰਨ ਦੀ ਵਰਤੋਂ ਨਾ ਕਰਨ, ਵਾਤਾਵਰਣ ਦੀ ਸੁਰੱਖਿਆ ਅਤੇ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ ਗਈ।
ਇਸਦੇ ਨਾਲ ਹੀ ਸੇਫ ਸਕੂਲ ਵਾਹਨ ਸਕੀਮ ਬਾਰੇ ਜਾਗਰੂਕ ਕੀਤਾ ਅਤੇ ਵਾਹਨਾਂ ਤੇ ਹਾਈ ਸਿਕਿਓਰਿਟੀ ਨੰਬਰ ਪਲੇਟਾਂ ਲਗਵਾਉਣ, ਦੋ ਪਹੀਆ ਵਾਹਨ ਤੇ ਹੈਲਮਟ ਪਾਉਣ, ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ ਕਰਨ, ਲਾਲ ਬੱਤੀ ਦੀ ਉਲੰਘਣਾ ਨਾ ਕਰਨ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ, ਬੁਲਟ ਮੋਟਰਸਾਇਕਲ ਤੇ ਪਟਾਕੇ ਨਾ ਮਾਰਨ ਦੀ ਅਪੀਲ ਕੀਤੀ ਗਈ।
