ਹੁਸ਼ਿਆਰਪੁਰ:- ਪਿੰਡ ਟੂਟੋ ਮਜ਼ਾਰਾ ਦੇ ਜਨਮ ਅਸਥਾਨ ਨਿਰਮਲ ਕੁਟੀਆ ਬ੍ਰਹਮਲੀਨ ਸੰਤ ਬਾਬਾ ਦਲੇਲ ਸਿੰਘ ਜੀ ਵਿਖੇ ਮੁੱਖ ਸੇਵਾਦਾਰ ਬਾਬਾ ਮੱਖਣ ਸਿੰਘ ਜੀ ਅਤੇ ਸੰਤ ਬਾਬਾ ਬਲਬੀਰ ਸਿੰਘ ਸ਼ਾਸਤਰੀ ਜੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰੂ ਪੂਰਨਿਮਾ ਦੇ ਪਾਵਨ ਮੌਕੇ 'ਤੇ ਧਾਰਮਿਕ ਸਮਾਗਮ 29 ਜੁਲਾਈ ਨੂੰ ਕਰਵਾਏ ਜਾ ਰਹੇ ਹਨ। 
ਬਾਬਾ ਮੱਖਣ ਸਿੰਘ ਅਤੇ ਬਾਬਾ ਬਲਬੀਰ ਸਿੰਘ ਸ਼ਾਸਤਰੀ ਜੀ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਅੱਜ ਤੋਂ ਆਰੰਭ ਕੀਤੇ ਗਏ ਹਨ। ਇਨ੍ਹਾਂ ਦਾ ਭੋਗ 29 ਜੁਲਾਈ ਨੂੰ ਸਵੇਰੇ 9 ਵਜੇ ਪਾਇਆ ਜਾਵੇਗਾ। ਕਥਾ ਕੀਰਤਨ ਸਵੇਰੇ 10:30 ਤੋਂ 12:30 ਵਜੇ ਤੱਕ ਹੋਵੇਗਾ। ਉਪਰੰਤ ਸੰਗਤਾਂ ਨੂੰ ਬਾਬਾ ਜੀ ਦਾ ਭੰਡਾਰਾ ਨਿਰੰਤਰ ਵਰਤਾਇਆ ਜਾਵੇਗਾ।