ਹਰੋਲੀ/ਊਨਾ, 12 ਅਕਤੂਬਰ (ਰਾਜਵੀਰ ਚੋਪੜਾ):- ਸ੍ਰੀ ਗੁਰੂ ਰਵਿਦਾਸ ਇਤਿਹਾਸਿਕ ਧਰਮ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪਿੰਡ ਬੱਟੀਆਂ ਬ੍ਰਾਹਮਣਾਂ ਦੀ ਸੰਗਤ ਨਤਮਸਤਕ ਹੋਣ ਲਈ ਪਹੁੰਚੀ। ਇਸ ਸੰਗਤ ਦੀ ਅਗਵਾਈ ਪਿੰਡ ਦੀ ਸਰਪੰਚ ਸ੍ਰੀਮਤੀ ਸਵਿਤਾ ਜੀ ਅਤੇ ਪੰਚ ਮੇਘਰਾਜ ਜੀ ਕਰ ਰਹੇ ਸਨ। ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ, ਗੁਰੂ ਪਾਤਸ਼ਾਹ ਜੀ ਦੇ ਦਰਸ਼ਨ ਕੀਤੇ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ।
ਇਸ ਮੌਕੇ ਗੁਰੂ ਘਰ ਦੇ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ ਨੇ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਗੁਰਬਾਣੀ ਦੇ ਵਿਚਾਰਾਂ ਨਾਲ ਜੋੜਿਆ। ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋਣ ਉਪਰੰਤ ਗੁਰੂ ਘਰ ਦੀ ਕਾਰ ਸੇਵਾ ਵਿੱਚ ਯੋਗਦਾਨ ਪਾਇਆ। ਇਸ ਤੋਂ ਬਾਅਦ ਸਰਪੰਚ ਸਵਿਤਾ ਜੀ ਅਤੇ ਪੰਚ ਮੇਘਰਾਜ ਜੀ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ, ਬਾਬਾ ਨਰੇਸ਼ ਸਿੰਘ, ਬਾਬਾ ਸੁਖਦੇਵ ਸਿੰਘ, ਬਾਬਾ ਜਗੀਰ ਸਿੰਘ ਅਤੇ ਗਗਨਦੀਪ ਸਿੰਘ ਹਾਜ਼ਰ ਸਨ।
