ਬਲਾਚੌਰ, 19 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਪੰਜਾਬ ਅੰਦਰ ਚੋਣਾਂ ਦਾ ਮਾਹੌਲ ਬਣਨਾ ਸ਼ੁਰੂ ਹੋ ਗਿਆ ਹੈ ਅਤੇ ਹੌਲੀ-ਹੌਲੀ ਸਾਰੀਆਂ ਸਿਆਸੀ ਪਾਰਟੀਆਂ ਆਪਣੀ ਰਣਨੀਤੀ ਸਾਹਮਣੇ ਲਿਆ ਰਹੀਆਂ ਹਨ। ਇਸੇ ਲੜੀ ਤਹਿਤ ਕਾਂਗਰਸ ਪਾਰਟੀ ਵੱਲੋਂ ਕਸਬਾ ਕਾਠਗੜ੍ਹ ਵਿਖੇ 21 ਨਵੰਬਰ ਦਿਨ ਸ਼ਨੀਵਾਰ ਨੂੰ ਵੱਡੀ ਲੋਕ ਮਿਲਣੀ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਇਲਾਕੇ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ।

ਇਸ ਲੋਕ ਮਿਲਣੀ ਵਿੱਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੈ ਮੰਗੂਪੁਰ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ। ਉਨ੍ਹਾਂ ਦੇ ਨਾਲ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵੀ ਮੌਜੂਦ ਰਹਿਣਗੇ, ਜਿਸ ਕਾਰਨ ਇਸ ਮਿਲਣੀ ਨੂੰ ਹੋਰ ਵੀ ਅਹਿਮ ਮੰਨਿਆ ਜਾ ਰਿਹਾ ਹੈ।

ਜਾਣਕਾਰੀ ਦਿੰਦਿਆਂ ਕਾਂਗਰਸ ਪਾਰਟੀ ਦੇ ਯੂਥ ਨੇਤਾ ਰਵੀ ਕੁਮਾਰ ਨੇ ਦੱਸਿਆ ਕਿ ਇਹ ਲੋਕ ਮਿਲਣੀ ਆਪਣੇ ਆਪ ਵਿੱਚ ਖਾਸ ਹੋਵੇਗੀ। ਇਸ ਵਿੱਚ ਇਲਾਕੇ ਦੀਆਂ ਅਹਿਮ ਮੁਸ਼ਕਲਾਂ ਅਤੇ ਸਮੱਸਿਆਵਾਂ ਬਾਰੇ ਖੁੱਲ੍ਹ ਕੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਜਨਤਾ ਤੋਂ ਸਿੱਧੀ ਰਾਏ ਲਈ ਜਾਵੇਗੀ।

ਇਸ ਲੋਕ ਮਿਲਣੀ ਵਿੱਚ ਸਾਰੇ ਬਲਾਕ ਸੰਮਤੀ ਮੈਂਬਰ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਵੀ ਸ਼ਾਮਲ ਹੋਣਗੇ। ਇਹ ਮਿਲਣੀ ਕਾਠਗੜ੍ਹ ਪਿੰਡ ਦੇ ਜਾਗਰਨ ਕੰਪਲੈਕਸ ਵਿਖੇ, ਵੈਸ਼ਨੋ ਦੇਵੀ ਮਾਤਾ ਮੰਦਰ ਦੇ ਨੇੜੇ ਹੋਵੇਗੀ।

ਰਵੀ ਕੁਮਾਰ ਨੇ ਸਾਰੇ ਮੈਂਬਰਾਂ ਅਤੇ ਪਾਰਟੀ ਵਰਕਰਾਂ ਨੂੰ ਇਸ ਲੋਕ ਮਿਲਣੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ।