ਜ਼ੀਰਕਪੁਰ, 3 ਅਗਸਤ:- ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਜ਼ੀਰਕਪੁਰ ਦੇ ਵਾਰਡ ਨੰਬਰ 15, ਆਦਰਸ਼ ਨਗਰ ਵਿਖੇ 40.53 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਪੀਣ ਵਾਲੇ ਪਾਣੀ ਦੇ ਨਵੇਂ ਟਿਊਬਵੈੱਲ ਦੇ ਕੰਮ ਦਾ ਨੀਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਵਸਨੀਕਾਂ ਨੂੰ ਸਾਫ਼ ਅਤੇ ਨਿਰਵਿਘਨ ਪੀਣ ਵਾਲੇ ਪਾਣੀ ਦੀ ਸਹੂਲਤ ਮਿਲੇਗੀ।
ਇਸ ਮੌਕੇ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹਰ ਘਰ ਤੱਕ ਸਾਫ਼-ਸੁਥਰਾ ਪੀਣ ਵਾਲਾ ਪਾਣੀ ਪਹੁੰਚਾਉਣਾ ਅਤੇ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣਾ ਹੈ।
ਵਿਧਾਇਕ ਨੇ ਕਿਹਾ ਕਿ ਲੋਕ ਭਲਾਈ ਨਾਲ ਜੁੜੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਇਲਾਕੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਮੌਕੇ ਨਗਰ ਕੌਂਸਲ ਜ਼ੀਰਕਪੁਰ ਦੇ ਪ੍ਰਧਾਨ ਸ. ਗੁਰਪ੍ਰੀਤ ਸਿੰਘ ਵਿਰਕ, ਐਮ.ਸੀ. ਚੌਧਰੀ ਸੁਨੀਲ ਕੁਮਾਰ, ਨਗਰ ਕੌਂਸਲ ਦੇ ਅਧਿਕਾਰੀ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।
ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜ਼ੀਰਕਪੁਰ ਦੇ ਆਦਰਸ਼ ਨਗਰ ਵਿੱਚ 4053 ਲੱਖ ਰੁਪਏ ਦੀ ਲਾਗਤ ਵਾਲੇ ਨਵੇਂ ਟਿਊਬਵੈੱਲ ਦਾ ਨੀਹ ਪੱਥਰ ਰੱਖਿਆ
