ਧੂਰੀ, 27 ਅਕਤੂਬਰ:- ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਰਣੀਕੇ ਵਿਖੇ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ 144 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਉਪਰਾਲੇ ਦਾ ਉਦੇਸ਼ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਪ੍ਰਦਾਨ ਕਰਨਾ ਅਤੇ ਜਾਇਦਾਦ ਸਬੰਧੀ ਦਸਤਾਵੇਜ਼ੀ ਸੁਰੱਖਿਆ ਮੁਹੱਈਆ ਕਰਵਾਉਣਾ ਹੈ।
ਇਸ ਮੌਕੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਘਰ ਹਰ ਪਰਿਵਾਰ ਦੀ ਬੁਨਿਆਦੀ ਲੋੜ ਹੈ ਅਤੇ ਆਪਣੇ ਘਰ ਦੀ ਮਾਲਕੀ ਦਾ ਹੱਕ ਲੋਕਾਂ ਨੂੰ ਸਮਾਜਿਕ ਤੇ ਆਰਥਿਕ ਸੁਰੱਖਿਆ ਪ੍ਰਦਾਨ ਕਰਦਾ ਹੈ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਕਾਰਡ ਮਿਲਣ ਨਾਲ ਲਾਭਪਾਤਰੀਆਂ ਨੂੰ ਆਪਣੇ ਘਰਾਂ ਦੇ ਮਾਲਕੀ ਹੱਕਾਂ ਨੂੰ ਦਸਤਾਵੇਜ਼ੀ ਰੂਪ ਵਿੱਚ ਸੁਰੱਖਿਅਤ ਕਰਨ ਵਿੱਚ ਮਦਦ ਮਿਲੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਨੂੰ ਜਾਇਜ਼ ਹੱਕ ਦਿਵਾਉਣ ਲਈ ਵਚਨਬੱਧ ਹੈ। ‘ਮੇਰਾ ਘਰ, ਮੇਰੇ ਨਾਮ’ ਸਕੀਮ ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਉਪਰਾਲਾ ਹੈ, ਜਿਸ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਪ੍ਰਦਾਨ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ।
ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਸਰਪੰਚ ਗੁਰਸੇਵਕ ਸਿੰਘ ਕੁੰਬੜਵਾਲ, ਗੁਰਪ੍ਰੀਤ ਸਿੰਘ, ਬਲਾਕ ਪ੍ਰਧਾਨ ਸੁਰਜੀਤ ਸਿੰਘ, ਸਰਪੰਚ ਅਮਨਦੀਪ ਸਿੰਘ ਰਣੀਕੇ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
