ਹਰੋਲੀ/ਊਨਾ, 19 ਅਕਤੂਬਰ (ਰਾਜਵੀਰ ਚੋਪੜਾ):- ਊਨਾ ਸਹੋਦਯ ਕੰਪਲੈਕਸ ਦੇ ਤੱਤਵਾਧਾਨ ਹੇਠ ਐੱਸ.ਐੱਸ.ਆਰ.ਵੀ.ਐੱਮ. ਊਨਾ ਵਿਖੇ ਕਰਵਾਏ ਗਏ ਸੀ.ਬੀ.ਐੱਸ.ਈ. ਸਕੂਲਾਂ ਦੇ ਸਹੋਦਯ ਖੇਡ ਮੁਕਾਬਲਿਆਂ ਵਿੱਚ ਦਸਮੇਸ਼ ਪਬਲਿਕ ਸਕੂਲ, ਗੁਰਪਲਾਹ ਸਾਹਿਬ, ਊਨਾ ਦੇ ਵਿਦਿਆਰਥੀਆਂ ਨੇ ਅੰਡਰ-14 ਅਤੇ ਅੰਡਰ-19 ਵਰਗ ਦੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ।
ਅੰਡਰ-14 ਵਰਗ ਦੀਆਂ ਪ੍ਰਾਪਤੀਆਂ:
🏆 ਰੱਸਾਕਸ਼ੀ (ਲੜਕੀਆਂ) ਵਿੱਚ ਪਹਿਲਾ ਸਥਾਨ।
🏆 ਲੰਬੀ ਛਾਲ (ਲੜਕੀਆਂ) ਵਿੱਚ ਪਹਿਲਾ ਸਥਾਨ।
🏆 ਉੱਚੀ ਛਾਲ ਵਿੱਚ ਪਹਿਲਾ ਅਤੇ ਦੂਜਾ ਸਥਾਨ।
🥉 ਲੰਬੀ ਛਾਲ (ਲੜਕੇ) ਵਿੱਚ ਤੀਜਾ ਸਥਾਨ।
ਅੰਡਰ-19 ਵਰਗ ਦੀਆਂ ਪ੍ਰਾਪਤੀਆਂ:
🥈 ਸ਼ਤਰੰਜ ਮੁਕਾਬਲੇ ਵਿੱਚ ਦੂਜਾ ਸਥਾਨ।
🥈 ਐੱਨ.ਸੀ.ਸੀ. ਕੈਡਿਟਸ ਪਰੇਡ ਵਿੱਚ ਦੂਜਾ ਸਥਾਨ।
ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਦਲਵਿੰਦਰ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਨ ਅਤੇ ਅਧਿਆਪਕਾਂ ਦੇ ਮਾਰਗਦਰਸ਼ਨ ਦਾ ਨਤੀਜਾ ਹੈ।
ਸਕੂਲ ਪ੍ਰਬੰਧਕਾਂ ਵੱਲੋਂ ਵੀ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਭਵਿੱਖ ਵਿੱਚ ਹੋਰ ਵੀ ਵੱਡੀਆਂ ਮੱਲਾਂ ਮਾਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
