ਪਟਿਆਲਾ- ਆਜ਼ਾਦੀ ਦਿਵਸ ਮੌਕੇ ਗ੍ਰੀਨ ਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਪ੍ਰਿੰਸੀਪਲ ਸ਼੍ਰੀਮਤੀ ਮੰਜੂ ਗਰਗ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀ ਮਹੱਤਤਾ ਦੱਸੀ ਅਤੇ ਕਿਹਾ ਕਿ ਸਾਨੂੰ ਆਪਣੇ ਦੇਸ਼ ਦੀ ਸੁਰੱਖਿਆ ਖੁਸ਼ਹਾਲੀ ਉਨਤੀ ਭਾਈਚਾਰੇ ਅਮਨ ਸ਼ਾਂਤੀ ਲਈ ਰਲਮਿਲ ਕੇ ਇਮਾਨਦਾਰੀ ਵਫ਼ਾਦਾਰੀ ਨਾਲ ਯਤਨ ਕਰਨੇ ਚਾਹੀਦੇ ਹਨ। 
ਸ਼੍ਰੀ ਕਾਕਾ ਰਾਮ ਵਰਮਾ ਨੇ ਤਿਰੰਗੇ ਝੰਡੇ ਨੂੰ ਲਹਿਰਾਉਣ, ਸੰਭਾਲਣ ਅਤੇ ਸਨਮਾਨ ਦੇਣ ਦੇ ਨਿਯਮਾਂ ਕਾਨੂੰਨਾਂ ਅਸੂਲਾਂ ਫਰਜ਼ਾਂ ਦੀ ਪਾਲਣਾ ਕਰਨ ਦੀ ਜਾਣਕਾਰੀ ਦਿੱਤੀ। ਕੌਆਰਡੀਨੇਟਰ ਸਰਬਜੀਤ ਕੌਰ ਨੇ ਕਿਹਾ ਕਿ ਬੱਚਿਆਂ ਦੇ ਦਿਲ ਦਿਮਾਗ ਭਾਵਨਾਵਾਂ ਵਿਚਾਰਾਂ ਅਤੇ ਆਦਤਾਂ ਵਿੱਚ ਰਾਸ਼ਟਰ ਪ੍ਰੇਮ ਉਜਾਗਰ ਕਰਨ ਲਈ, ਅਧਿਆਪਕਾਂ ਅਤੇ ਮਾਪਿਆਂ ਦਾ ਯੋਗਦਾਨ ਜ਼ਰੂਰੀ ਹੈ।