ਨਵਾਂਸ਼ਹਿਰ:- ਭਾਸ਼ਾ ਦਫਤਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਚਲਾਏ ਜਾ ਰਹੇ ਉਰਦੂ ਸਿਖਲਾਈ ਕੋਰਸ ਦੇ ਪਾਸ ਹੋਏ ਸਿਖਿਆਰਥੀਆਂ ਨੂੰ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਸਰਟੀਫ਼ਿਕੇਟ ਵੰਡੇ ਗਏ। ਇਸ ਮੌਕੇ ‘ਤੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਪੀ.ਸੀ.ਐਸ. ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸਿਖਿਆਰਥੀਆਂ ਨੂੰ ਸਿਖਲਾਈ ਕੋਰਸ ਪੂਰਾ ਕਰਨ ‘ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਵੱਧ ਤੋਂ ਵੱਧ ਮਿਹਨਤ ਕਰਕੇ ਚੰਗਾ ਮੁਕਾਮ ਹਾਸਲ ਕਰਨ। ਇਸ ਮੌਕੇ ਪਾਸ ਹੋਏ ਛੇ ਸਿਖਿਆਰਥੀ ਮਿਸ ਸਵਰਨਜੀਤ ਕੌਰ, ਸ਼੍ਰੀਮਤੀ ਪਰਨੀਤ ਕੌਰ, ਜਤਿੰਦਰ ਕੁਮਾਰ, ਮਿਸ ਪ੍ਰਭਦੀਪ ਕੌਰ, ਮਿਸ ਸਿਮਰਜੀਤ ਕੌਰ, ਮਿਸ ਮਨਜੀਤ ਕੌਰ ਆਪਣੇ ਉਰਦੂ ਉਸਤਾਦ ਸ. ਸਨੀ ਸਿੰਘ ਨਾਲ ਹਾਜ਼ਰ ਸਨ।
ਜਿਕਰਯੋਗ ਹੈ ਕਿ ਭਾਸ਼ਾ ਵਿਭਾਗ ਵੱਲੋਂ ਉਰਦੂ ਸਿਖਲਾਈ ਦੀ ਇਹ ਕਲਾਸ ਹਰ ਸਾਲ ਦੋ ਵਾਰ ਜਨਵਰੀ ਤੋਂ ਜੂਨ ਅਤੇ ਜੁਲਾਈ ਤੋਂ ਦਸੰਬਰ ਤੱਕ ਸਕੂਲ ਆਫ਼ ਐਮੀਨੈਂਸ ਨਵਾਂਸ਼ਹਿਰ ਵਿਖੇ ਕਰਵਾਇਆ ਜਾਂਦਾ ਹੈ। ਇਸ ਕੋਰਸ ਤਹਿਤ ਕਲਾਸ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 5:00 ਤੋਂ 6:00 ਵਜੇ ਤੱਕ ਲਗਾਈ ਜਾਂਦੀ ਹੈ।
ਉਰਦੂ ਸਿਖਲਾਈ ਕੋਰਸ ਪਾਸ ਕਰਨ ਵਾਲੇ ਸਿਖਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਵੰਡੇ ਸਰਟੀਫਿਕੇਟ
