ਨਵਾਂਸ਼ਹਿਰ:- ਅਟਲ ਵਾਯੋ ਅਭਯੁਦਯ ਯੋਜਨਾ (AVYAY) ਤਹਿਤ ਜ਼ਿਲ੍ਹੇ ਦੇ ਬਜੁਰਗ ਨਾਗਰਿਕਾਂ ਦੀ ਭਲਾਈ ਲਈ ਕੀਤੇ ਜਾਣ ਵਾਲੇ ਕੰਮਾਂ ਅਤੇ ਜ਼ਿਲ੍ਹੇ ਵਿੱਖ ਵੱਖ-ਵੱਖ ਗਤੀਵਿਧੀਆਂ ਕਰਵਾਉਣ ਸਬੰਧੀ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਾਰਜਕਾਰੀ ਏਜੰਸੀਆਂ ਦੇ ਮੁੱਖੀਆਂ ਅਤੇ ਸਵੈ–ਸੇਵੀ ਸੰਸਥਾਵਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਗਈ। ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਮੀਟਿੰਗ ਦੌਰਾਨ ਬਜੁਰਗ ਨਾਗਰਿਕਾਂ ਦੀ ਭਲਾਈ ਸਬੰਧੀ ਕੇ ਜਾਣ ਵਾਲੇ ਕੰਮਾਂ ਦੀ ਸਮੀਖਿਆ ਕੀਤੀ।
ਜਿਸ ਸਬੰਧੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਰੇਸ਼ ਕੁਮਾਰ ਨੇ ਦੱਸਿਆ ਕਿ ਵਿਭਾਗ ਵੱਲੋਂ ਬਜੁਰਗਾਂ ਦੀ ਸਿਹਤ ਸੰਭਾਲ, ਉਨ੍ਹਾਂ ਨੂੰ ਮੈਡੀਕਲ ਸੇਵਾਂਵਾਂ ਮੁਹੱਈਆਂ ਕਰਵਾਉਣ, ਉਨ੍ਹਾਂ ਦਾ ਆਰਥਿਕ ਪੱਧਰ ਉੱਚਾ ਚੁੱਕਣ ਲਈ ਉਨ੍ਹਾਂ ਨੂੰ ਆਰਥਿਕ ਗਤੀਵਿਧੀਆਂ ਵਿਚ ਸ਼ਾਮਿਲ ਕਰਨ ਸਬੰਧੀ ਗਤੀਵਿਧੀਆਂ ਕੀਤੀਆਂ ਜਾਣੀਆਂ ਹਨ।
ਇਨ੍ਹਾਂ ਗਤੀਵਿਧੀਆਂ ਦੇ ਰੂਪ ਵਿਚ ਜਿਲ੍ਹਾ ਪੱਧਰ ਤੇ ਸਿਹਤ ਵਿਭਾਗ ਵੱਲੋਂ ਕੈਂਪਾਂ ਦੌਰਾਨ ਬਜੁਰਗ ਨਾਗਰਿਕਾਂ ਦੀ ਮੋਤੀਆਬਿੰਦ ਦੀ ਸਰਜਰੀ ਕਰਵਾਉਣ ਲਈ ਅਸੈਸਮੈਂਟ ਕੈਂਪ ਲਗਾ ਕੇ ਅਸੈਸਮੈਂਟ ਕਰਵਾਈ ਜਾਵੇਗੀ ਉਸਦੇ ਉਪਰੰਤ ਅਪ੍ਰੇਸ਼ਨ ਤੋਂ ਪਹਿਲਾਂ ਅਤੇ ਬਾਅਦ ਵਿਚ ਹੋਣ ਵਾਲਾ ਸਾਰਾ ਖਰਚਾ ਸਰਕਾਰ ਵੱਲੋਂ ਦਿੱਤਾ ਜਾਵੇਗਾ।
ਬਜੁਰਗ ਨਾਗਰਿਕਾ ਦੇ ਨਾਲ ਸਬੰਧਤ ਹੋਰ ਸੇਵਾਂਵਾਂ ਵਿਚ ਆਯੁਸ਼ ਵਿਭਾਗ ਵੱਲੋਂ ਜ਼ਿਲ੍ਹਾ ਪੱਧਰ ਤੇ ਯੋਗਾ ਕੈਂਪ ਲਗਵਾਉਣੇ, ਬਜੁਰਗਾਂ ਲਈ ਕੁਰਸੀਆਂ ਬੁਣਨ, ਟੋਕਰੀਆਂ ਬੁਣਨ ਅਤੇ ਕੱਪੜਾ ਬਣਾਉਂਣ ਦੇ ਸਬੰਧ ਵਿਚ, ਬ੍ਰਿਧ ਆਸ਼ਰਮਾਂ, ਪੰਚਾਇਤ ਭਵਨਾਂ, ਕੰਮਿਊਨਿਟੀ ਸੈਂਟਰਜ਼ ਅਤੇ ਹੋਰ ਪਬਲਿਕ ਥਾਂਵਾਂ ਤੇ ਇਸਦੀ ਟ੍ਰੇਨਿੰਗ ਆਦਿ ਦਾ ਪ੍ਰਬੰਧ ਕਰਨਾ, ਬਜੁਰਗ ਨਾਗਰਿਕਾਂ ਨੂੰ ਕਾਨੂੰਨੀ ਸੇਵਾਂਵਾਂ ਸਬੰਧੀ ਜਾਣਕਾਰੀ ਦੇਣ ਲਈ ਬਲਾਕ ਅਤੇ ਜਿਲ੍ਹਾ ਪੱਧਰ ’ਤੇ ਸੀਨੀਅਰ ਸਿਟੀਜ਼ਨ ਦੀ ਭਲਾਈ ਹਿੱਤ ਜਾਗਰੂਕਤਾ ਕੈਂਪ ਲਗਾਉਂਣੇ ਅਤੇ ਡਿਜੀਟਲ ਅਤੇ ਵਿੱਤੀ ਸਾਖਰਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਉਂਣ ਵਰਗੀਆਂ ਗਤੀਵਿਧੀਆਂ ਕੀਤੀਆਂ ਜਾਣੀਆਂ ਹਨ।
ਬਜੁਰਗ ਨਾਗਰਿਕਾਂ ਦੀ ਭਲਾਈ ਲਈ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸਬੰਧਤ ਵਿਭਾਗਾਂ ਅਧਿਕਾਰੀਆਂ ਨਾਲ ਕੀਤੀ ਮੀਟਿੰਗ
