ਗੜ੍ਹਸ਼ੰਕਰ:- ਹਲਕਾ ਗੜ੍ਹਸ਼ੰਕਰ ਦੇ ਲੋਕਾਂ ਨੂੰ ਵਿਕਾਸ ਦੀਆਂ ਨਵੀਆਂ ਸੌਗਾਤਾਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਗੜ੍ਹਸ਼ੰਕਰ ਸ਼ਹਿਰ ਦੇ ਵਾਰਡ ਨੰਬਰ 4 ਵਿੱਚ 58 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦਾ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਤੇ ਹਲਕਾ ਗੜਸ਼ੰਕਰ ਦੇ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਉਦਘਾਟਨ ਕੀਤਾ ਗਿਆ। ਇਸ ਮੌਕੇ ਇਲਾਕਾ ਵਾਸੀਆਂ ਵੱਲੋਂ ਡਿਪਟੀ ਸਪੀਕਰ ਰੌੜੀ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।
ਇਸ ਮੌਕੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਹਲਕਾ ਗੜ੍ਹਸ਼ੰਕਰ ਦੇ ਸਰਵਪੱਖੀ ਵਿਕਾਸ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ। ਸ਼ਹਿਰ ਦੇ ਹਰੇਕ ਵਾਰਡ ਅਤੇ ਪਿੰਡ ਵਿੱਚ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 4 ਵਿੱਚ 58 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਰਹੇ ਇਹ ਕੰਮ ਇਲਾਕਾ ਵਾਸੀਆਂ ਲਈ ਮਹੱਤਵਪੂਰਨ ਸਾਬਤ ਹੋਣਗੇ ਅਤੇ ਇਨ੍ਹਾਂ ਨਾਲ ਵਾਰਡ ਦੀ ਨੁਹਾਰ ਵਿੱਚ ਵੱਡਾ ਬਦਲਾਅ ਆਵੇਗਾ।
ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਸੜਕਾਂ, ਗਲੀਆਂ, ਨਾਲੀਆਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜ ਸਿਰਫ਼ ਕਾਗਜ਼ਾਂ ਤੱਕ ਸੀਮਤ ਨਹੀਂ ਰਹਿਣਗੇ, ਸਗੋਂ ਜ਼ਮੀਨੀ ਪੱਧਰ ’ਤੇ ਇਨ੍ਹਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਇਆ ਜਾਵੇਗਾ।
ਰੌੜੀ ਨੇ ਕਿਹਾ ਕਿ ਗੜ੍ਹਸ਼ੰਕਰ ਸ਼ਹਿਰ ਦੇ ਵਿਕਾਸ ਨੂੰ ਲੈ ਕੇ ਲੋਕਾਂ ਵੱਲੋਂ ਜੋ ਵੀ ਮੰਗਾਂ ਅਤੇ ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਜਾ ਰਹੀਆਂ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਲੋੜ ਅਨੁਸਾਰ ਨਵੇਂ ਵਿਕਾਸ ਪ੍ਰੋਜੈਕਟ ਤਿਆਰ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਬਿਹਤਰ ਸਹੂਲਤਾਂ ਮਿਲ ਸਕਣ।
ਡਿਪਟੀ ਸਪੀਕਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਸਾਰੇ ਕੰਮ ਮਿਆਰੀ ਢੰਗ ਨਾਲ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕਿਸੇ ਵੀ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਅਤੇ ਸ਼ਹਿਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਗੜ੍ਹਸ਼ੰਕਰ ਹਲਕੇ ਵਿੱਚ ਵੀ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਹਲਕੇ ਦੇ ਵਿਕਾਸ ਲਈ ਹੋਰ ਪ੍ਰੋਜੈਕਟ ਲਿਆਂਦੇ ਜਾਣਗੇ।
ਇਸ ਮੌਕੇ ਇਲਾਕਾ ਵਾਸੀਆਂ ਨੇ ਕਿਹਾ ਕਿ ਵਾਰਡ ਨੰਬਰ 4 ਵਿੱਚ 58 ਲੱਖ ਰੁਪਏ ਦੇ ਵਿਕਾਸ ਕਾਰਜ ਸ਼ੁਰੂ ਹੋਣ ਨਾਲ ਲੰਬੇ ਸਮੇਂ ਤੋਂ ਚੱਲ ਰਹੀਆਂ ਕਈ ਸਮੱਸਿਆਵਾਂ ਦਾ ਹੱਲ ਹੋਵੇਗਾ। ਉਨ੍ਹਾਂ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਵਾਰਡ ਦੀਆਂ ਬੁਨਿਆਦੀ ਸਹੂਲਤਾਂ ਵਿੱਚ ਹੋਰ ਸੁਧਾਰ ਆਵੇਗਾ।
ਇਸ ਮੌਕੇ ਯੂਥ ਪ੍ਰਧਾਨ ਅਤੇ ਵਾਰਡ ਨੰਬਰ 4 ਤੋਂ ਪ੍ਰਿੰਸ ਚੌਧਰੀ, ਐਮਸੀ ਹਰਪ੍ਰੀਤ, ਨਗਰ ਕੌਂਸਲਰ ਦੇ ਪ੍ਰਧਾਨ ਸੋਮਨਾਥ ਬੰਗੜ, ਗਿਆਨ ਚੰਦ ਪਵਾਰ, ਮਨਜੀਤ ਰਾਣਾ, ਗੋਗੀ, ਸ਼ੇਖਰ, ਸੁਰੇਸ਼ ਚੌਧਰੀ, ਰਵਿੰਦਰ ਰਾਣਾ, ਜਗਦੀਸ਼, ਪ੍ਰੇਮ, ਕਿਸ਼ਨ,ਡਾਕਟਰ ਜੋਗਿੰਦਰ,ਗੁਰਦੀਪ, ਸਥਾਨਕ ਆਗੂ, ਨਗਰ ਕੌਂਸਲ ਦੇ ਨੁਮਾਇੰਦੇ, ਅਧਿਕਾਰੀ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।