ਗੜ੍ਹਸ਼ੰਕਰ, 4 ਅਕਤੂਬਰ (ਹਰੀ ਕ੍ਰਿਸ਼ਨ ਗੰਗੜ):- ਹਲਕਾ ਗੜ੍ਹਸ਼ੰਕਰ ਦੇ ਪਿੰਡ ਅਕਾਲਗੜ੍ਹ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ 30 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਦਿੱਤਾ ਗਿਆ। ਇਹ ਗ੍ਰਾਂਟ ਮੁੱਖ ਤੌਰ ’ਤੇ ਗਲੀਆਂ-ਨਾਲੀਆਂ ਅਤੇ ਸੀਵਰੇਜ ਨਾਲ ਸਬੰਧਤ ਵਿਕਾਸ ਕਾਰਜਾਂ ਲਈ ਵਰਤੀ ਜਾਵੇਗੀ।
ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਸਰਕਾਰ ਦੀ ਤਰਜੀਹ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਗਲੀਆਂ-ਨਾਲੀਆਂ ਅਤੇ ਸੀਵਰੇਜ ਵਰਗੀਆਂ ਬੁਨਿਆਦੀ ਸਹੂਲਤਾਂ ਦਾ ਸਿੱਧਾ ਸਬੰਧ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨਾਲ ਹੈ। ਇਸ ਲਈ ਅਕਾਲਗੜ੍ਹ ਵਿੱਚ ਇਨ੍ਹਾਂ ਕੰਮਾਂ ਲਈ 30 ਲੱਖ ਰੁਪਏ ਦੀ ਗ੍ਰਾਂਟ ਮੁਹੱਈਆ ਕਰਵਾਈ ਗਈ ਹੈ, ਤਾਂ ਜੋ ਪਿੰਡ ਵਾਸੀਆਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ।
ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਵੱਲੋਂ ਡਿਪਟੀ ਸਪੀਕਰ ਰੌੜੀ ਦੇ ਸਾਹਮਣੇ ਹੋਰ ਵੀ ਵੱਖ-ਵੱਖ ਮਸਲੇ ਰੱਖੇ ਗਏ। ਡਿਪਟੀ ਸਪੀਕਰ ਨੇ ਲੋਕਾਂ ਦੀਆਂ ਗੱਲਾਂ ਸੁਣਦਿਆਂ ਸਬੰਧਤ ਮਾਮਲਿਆਂ ’ਤੇ ਲੋੜ ਅਨੁਸਾਰ ਕਾਰਵਾਈ ਕਰਨ ਦਾ ਭਰੋਸਾ ਦਿੱਤਾ।
ਪਿੰਡ ਵਾਸੀਆਂ ਨੇ ਵਿਕਾਸ ਕਾਰਜਾਂ ਲਈ 30 ਲੱਖ ਰੁਪਏ ਦੀ ਗ੍ਰਾਂਟ ਦੇਣ ਲਈ ਡਿਪਟੀ ਸਪੀਕਰ ਰੌੜੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗ੍ਰਾਂਟ ਨਾਲ ਪਿੰਡ ਦੀਆਂ ਗਲੀਆਂ-ਨਾਲੀਆਂ ਅਤੇ ਸੀਵਰੇਜ ਪ੍ਰਬੰਧ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ।
ਇਸ ਮੌਕੇ ਸਰਪੰਚ ਬਲਵੀਰ ਸਿੰਘ, ਪੰਚ ਜਸਪ੍ਰੀਤ ਚੌਪੜਾ, ਪੰਚ ਹਰਪਾਲ ਸਿੰਘ, ਪੰਚ ਨਰਿੰਦਰ ਪਾਲ ਸਿੰਘ, ਪੰਚ ਬਲਵਿੰਦਰ ਕੌਰ, ਪੰਚ ਕਮਲਜੀਤ ਕੌਰ, ਬਲਵਿੰਦਰ ਸਿੰਘ, ਜਸਵੀਰ ਸਿੰਘ ਸੋਢੀ, ਸੁਭਾਸ਼ ਸਿੰਘ, ਪ੍ਰਧਾਨ ਬਹੁਦਰ ਸਿੰਘ, ਹੈੱਡ ਗ੍ਰੰਥੀ ਇਕਵਾਲ ਸਿੰਘ, ਬਲਵੀਰ ਸਿੰਘ, ਮਨਪ੍ਰੀਤ ਸਿੰਘ, ਪ੍ਰਵਜੋਤ ਸਿੰਘ (ਪ੍ਰਭਾ), ਸੰਦੀਪ ਸਿੰਘ, ਰਵਿੰਦਰ ਸਿੰਘ ਕਾਲਾ, ਨੰਬਰਦਾਰ ਦਲਜੀਤ ਸਿੰਘ, ਜ਼ਿਲ੍ਹਾ ਪਰਿਸ਼ਦ ਮੈਂਬਰ ਇੰਦਰਜੀਤ ਸਿੰਘ ਬਰਿਆਣਾ, ਜਸਕਰਨ ਸਿੰਘ ਜੱਸਾ ਭੱਜਲ, ਰਘੂਬੀਰ ਸਿੰਘ ਰਾਣਾ ਡਾਂਸੀਵਾਲ, ਵਿੰਦਰ ਗੋਲੀਆਂ, ਗੁਰਪ੍ਰੀਤ ਸਿੰਘ ਗੋਪੀ ਮੋਇਲਾਂ ਵਾਹਿਦਪੁਰ ਅਤੇ ਪਾਰਟੀ ਵਰਕਰ ਤੇ ਪਿੰਡ ਵਾਸੀ ਹਾਜ਼ਰ ਸਨ।
