ਬਲਾਚੌਰ, 19 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਪਿੰਡ ਰੈਲ ਮਾਜਰਾ ਦੀ ਧੀ ਦਿਲਜੋਤ ਕੌਰ ਨੇ ਬੰਗਾ ਵਿਖੇ ਸਰਕਾਰ ਵੱਲੋਂ ਕਰਵਾਈਆਂ ਗਈਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵਿੱਚ ਗੋਲਾ ਸੁੱਟਣ (ਸ਼ਾਟ ਪੁੱਟ) ਦੇ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਪਿੰਡ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਸੇਵਾ ਸੋਸਾਇਟੀ ਸਰਕਲ ਬਲਾਚੌਰ ਵੱਲੋਂ ਦਿਲਜੋਤ ਕੌਰ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਸਨਮਾਨ ਸਮਾਰੋਹ ਦੌਰਾਨ ਸੋਸਾਇਟੀ ਦੇ ਪ੍ਰਧਾਨ ਡਾ. ਰਜਿੰਦਰ ਲੱਕੀ, ਲੀਗਲ ਐਡਵਾਈਜ਼ਰ ਐਡਵੋਕੇਟ ਕ੍ਰਿਸ਼ਨ ਭੁੱਟਾ, ਪਵਨ ਕੁਮਾਰ, ਕੁੰਵਰ ਜਗਵੀਰ ਸਿੰਘ ਸਹੂੰਗੜਾ, ਤੇਜੀ ਮਾਂਗਟ ਰੈਲ ਮਾਜਰਾ, ਡਾ. ਮਨਜੀਤ ਰੈਲ ਮਾਜਰਾ ਅਤੇ ਡਾ. ਮੰਗਤ ਰਾਮ ਰੈਲ ਮਾਜਰਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਦਿਲਜੋਤ ਕੌਰ ਦੀ ਇਹ ਕਾਮਯਾਬੀ ਸਿਰਫ਼ ਉਸ ਦੀ ਹੀ ਨਹੀਂ, ਸਗੋਂ ਪੂਰੇ ਪਿੰਡ ਅਤੇ ਸਮਾਜ ਦੀ ਕਾਮਯਾਬੀ ਹੈ। ਉਨ੍ਹਾਂ ਕਿਹਾ ਕਿ ਪਿੰਡ ਦੀਆਂ ਧੀਆਂ ਖੇਡਾਂ ਦੇ ਖੇਤਰ ਵਿੱਚ ਵੀ ਅੱਗੇ ਆ ਰਹੀਆਂ ਹਨ, ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਬਣਨਗੀਆਂ।

ਸੋਸਾਇਟੀ ਦੇ ਅਹੁਦੇਦਾਰਾਂ ਨੇ ਦਿਲਜੋਤ ਕੌਰ ਨੂੰ ਭਵਿੱਖ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਸੋਸਾਇਟੀ ਅੱਗੇ ਵੀ ਅਜਿਹੀਆਂ ਪ੍ਰਤਿਭਾਵਾਂ ਨੂੰ ਉਤਸ਼ਾਹਿਤ ਕਰਦੀ ਰਹੇਗੀ।